ਗੈਂਗਸਟਰ ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮਾਸਟਰਮਾਈਂਡ ਹੈ। ਇਹ ਖੁਲਾਸਾ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਦੇ ਸਪੈਸ਼ਲ ਸੀਪੀ ਐਚਜੀਐਸ ਧਾਲੀਵਾਲ ਵੱਲੋਂ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਦੀ ਵਿਉਂਤਬੰਦੀ ਕਿਵੇਂ ਕੀਤੀ ਗਈ, ਇਹਜਾਂਚ-ਪੜਤਾਲ ਦੌਰਾਨ ਸਾਹਮਣੇ ਆਵੇਗਾ। ਗ੍ਰਿਫਤਾਰ ਮਹਾਕਾਲ ਮੂਸੇਵਾਲਾ ਦੇ ਕਾਤਲਾਂ ਤੱਕ ਪਹੁੰਚਣ ਲਈ ਕੜੀ ਸਾਬਿਤ ਹੋਵੇਗਾ। ਉਨ੍ਹਾਂ ਇਹ ਵੀ ਕਿਹਾ ਕਿ ਸਚਿਨ ਬਿਸ਼ਨੋਈ ਇਸ ਕਤਲ ਵਿੱਚ ਸ਼ਾਮਿਲ ਨਹੀਂ ਸੀ, ਸਗੋਂ ਇਸ ਦਾ ਤਾਲਮੇਲ ਸੀ। ਲਾਰੈਂਸ ਬਿਸ਼ਨੋਈ ਸਿੱਧੂ ਮੂਸੇਵਾਲਾ ਕਤਲ ਕਾਂਡ ਦਾ ਮੁੱਖ ਸਾਜ਼ਿਸ਼ਕਰਤਾ ਸੀ।