ਸਿੱਧੂ ਮੂਸੇਵਾਲਾ ਕਤਲਕਾਂਡ ਮਾਮਲੇ ਵਿੱਚ ਦੋਸ਼ੀ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਰਿਮਾਂਡ ਖਤਮ ਹੋਣ ਤੋਂ ਬਾਅਦ ਉਸ ਨੂੰ ਸੋਮਵਾਰ ਨੂੰ ਫਿਰ ਅੰਮ੍ਰਿਤਸਰ ਕੋਰਟ ਵਿੱਚ ਪੇਸ਼ ਕੀਤਾ ਗਿਆ ਹੈ। ਜਿੱਥੇ ਹੁਸ਼ਿਆਰਪੁਰ ਪੁਲਿਸ ਨੂੰ ਲਾਰੈਂਸ ਬਿਸ਼ਨੋਈ ਦਾ ਟਰਾਂਜ਼ਿਟ ਰਿਮਾਂਡ ਮਿਲਿਆ ਹੈ। ਐਤਵਾਰ ਰਾਤ ਨੂੰ ਪੁਲਿਸ ਮੋਹਾਲੀ ਦੇ ਖਰੜ ਤੋਂ ਅੰਮ੍ਰਿਤਸਰ ਲੈ ਕੇ ਪਹੁੰਚੀ ਸੀ ਤੇ ਰਾਤ ਨੂੰ ਮਾਲ ਮੰਡੀ ਸਥਿਤ SSOC ਵਿੱਚ ਰੱਖਿਆ ਗਿਆ। ਜਿਸ ਤੋਂ ਬਾਅਦ ਸਖਤ ਸੁਰੱਖਿਆ ਪ੍ਰਬੰਧਾਂ ਹੇਠ ਮੈਡੀਕਲ ਕਰਵਾਉਣ ਤੋਂ ਬਾਅਦ ਅੰਮ੍ਰਿਤਸਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਹੁਸ਼ਿਆਰਪੁਰ ਪੁਲਿਸ ਨੂੰ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਟ੍ਰਾਂਜ਼ਿਟ ਰਿਮਾਂਡ ਹਾਸਿਲ ਕੀਤਾ ਹੈ। ਪੁਲਿਸ ਲਾਰੈਂਸ ਨੂੰ ਹੁਸ਼ਿਆਰਪੁਰ ਲੈ ਕੇ ਜਾਵੇਗੀ। ਜਿੱਥੇ ਉਸਨੂੰ ਅਦਾਲਤ ‘ਚ ਪੇਸ਼ ਕੀਤਾ ਜਾਵੇਗਾ। ਹੁਸ਼ਿਆਰਪੁਰ ਪੁਲਿਸ ਨੇ NRI ‘ਤੇ ਫਾਇਰਿੰਗ ਦੇ ਮਾਮਲੇ ‘ਚ ਰਿਮਾਂਡ ਲਿਆ ਹੈ।