ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੀਆਂ 6 ਸੀਟਾਂ ‘ਤੇ ਉਮੀਦਵਾਰ ਐਲਾਨ ਦਿੱਤੇ ਹਨ। ਇਸ ਵਾਰ ਸੰਨੀ ਦਿਓਲ ਦੀ ਗੁਰਦਾਸਪੁਰ ਤੋਂ ਟਿਕਟ ਰੱਦ ਹੋ ਗਈ ਹੈ। ਜਦਕਿ ਭਾਜਪਾ ਵਿੱਚ ਆਏ ਆਮ ਆਦਮੀ ਪਾਰਟੀ ਅਤੇ ਕਾਂਗਰਸ ਦੇ ਆਗੂਆਂ ਨੂੰ ਟਿਕਟਾਂ ਦਿੱਤੀਆਂ ਗਈਆਂ ਹਨ। ਗੁਰਦਾਸਪੁਰ ਤੋਂ ਦਿਨੇਸ਼ ਸਿੰਘ ਬੱਬੂ, ਅੰਮ੍ਰਿਤਸਰ ਤੋਂ ਤਰਨਜੀਤ ਸਿੰਘ ਸੰਧੂ, ਜਲੰਧਰ ਤੋਂ ਸੁਸ਼ੀਲ ਕੁਮਾਰ ਰਿੰਕੂ, ਲੁਧਿਆਣਾ ਤੋਂ ਰਵਨੀਤ ਬਿੱਟੂ, ਪਟਿਆਲਾ ਸੀਟ ਤੋਂ ਪ੍ਰਨੀਤ ਕੌਰ ਨੂੰ ਟਿਕਟ ਦਿੱਤੀ ਗਈ ਹੈ। ਭਾਜਪਾ ਨੇ ਫਰੀਦਕੋਟ ਤੋਂ ਹੰਸ ਰਾਜ ਹੰਸ ਨੂੰ ਉਮੀਦਵਾਰ ਬਣਾਇਆ ਹੈ।
