ਪੱਛਮੀ ਲੰਡਨ ਦੇ ਹਾਉਂਸਲੋ ਵਿੱਚ ਇੱਕ ਘਰ ਵਿੱਚ ਅੱਗ ਲੱਗਣ ਕਾਰਨ ਤਿੰਨ ਬੱਚਿਆਂ ਸਮੇਤ ਇੱਕ ਭਾਰਤੀ ਮੂਲ ਦੇ ਪਰਿਵਾਰ ਦੇ ਪੰਜ ਲੋਕਾਂ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਮੈਟਰੋਪੋਲੀਟਨ ਪੁਲਿਸ ਨੇ ਕਿਹਾ ਹੈ ਕਿ ਐਤਵਾਰ ਰਾਤ ਨੂੰ ਅੱਗ ਲੱਗਣ ਤੋਂ ਪਹਿਲਾਂ ਪਰਿਵਾਰ ਦੀਵਾਲੀ ਮਨਾ ਰਿਹਾ ਸੀ। ਘਟਨਾ ਦੇ ਛੇਵੇਂ ਪੀੜਤ ਦੀ ਪਛਾਣ ਨਹੀਂ ਹੋ ਸਕੀ ਹੈ। ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਸ ਦੀ ਹਾਲਤ ਖਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।
ਪੀਟੀਆਈ ਦੀ ਰਿਪੋਰਟ ਮੁਤਾਬਿਕ ਲੰਡਨ ਪੁਲਿਸ ਨੇ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਅੱਗ ਦੀ ਇਹ ਘਟਨਾ ਲੰਡਨ ਦੇ ਹਾਊਂਸਲੋ ਤੋਂ ਦੱਸੀ ਜਾ ਰਹੀ ਹੈ। ਹੌਂਸਲੋ ਪੁਲਿਸ ਦੇ ਚੀਫ਼ ਸੁਪਰਡੈਂਟ ਨੇ ਇਸ ਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਹਮਦਰਦੀ ਪ੍ਰਗਟ ਕੀਤੀ ਹੈ। ਥਾਣਾ ਮੁਖੀ ਨੇ ਕਿਹਾ ਹੈ ਕਿ ਉਹ ਘਟਨਾ ਦੇ ਪ੍ਰਭਾਵ ਨੂੰ ਸਮਝ ਸਕਦੇ ਹਨ। ਅਧਿਕਾਰੀ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਜਾਂਚ ਕਰ ਰਹੇ ਹਨ ਅਤੇ ਪਤਾ ਲਗਾ ਰਹੇ ਹਨ ਕਿ ਉਸ ਸਮੇਂ ਕੀ ਹੋਇਆ ਸੀ ਜਿਸ ਕਾਰਨ ਅੱਗ ਲੱਗ ਗਈ ਅਤੇ ਇੰਨੇ ਲੋਕ ਝੁਲਸ ਗਏ।
ਪੁਲਿਸ ਨੇ ਅੱਗੇ ਕਿਹਾ, ਉਨ੍ਹਾਂ ਨੂੰ ਐਤਵਾਰ ਨੂੰ ਸਥਾਨਕ ਸਮੇਂ ਅਨੁਸਾਰ ਲਗਭਗ 10.30 ਵਜੇ ਹਾਉਂਸਲੋ ਵਿੱਚ ਇੱਕ ਰਿਹਾਇਸ਼ੀ ਪਤੇ ‘ਤੇ ਅੱਗ ਲੱਗਣ ਲਈ ਬੁਲਾਇਆ ਗਿਆ। ਸੂਚਨਾ ਮਿਲਣ ਤੋਂ ਬਾਅਦ ਲੰਡਨ ਫਾਇਰ ਬ੍ਰਿਗੇਡ ਅਤੇ ਲੰਡਨ ਐਂਬੂਲੈਂਸ ਸਰਵਿਸ ਸਮੇਤ ਪੁਲਿਸ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਸਨ।