ਜਲੰਧਰ ਦੇ ਲਾਡੋਵਾਲ ਟੋਲ ਪਲਾਜ਼ਾ ਦੇ ਮੈਨੇਜਰ ਤੋਂ 23 ਲੱਖ ਰੁਪਏ ਦੀ ਲੁੱਟ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਅਨੁਸਾਰ ਲਾਡੋਵਾਲ ਟੋਲ ਪਲਾਜ਼ਾ ਦਾ ਮੈਨੇਜਰ ਆਪਣੀ ਬੋਲੈਰੋ ਗੱਡੀ ਵਿੱਚ ਫਿਲੌਰ ਬੈਂਕ ਵਿੱਚ ਨਕਦੀ ਜਮ੍ਹਾਂ ਕਰਵਾਉਣ ਲਈ ਆ ਰਿਹਾ ਸੀ। ਇਸੇ ਦੌਰਾਨ ਦੋ ਗੱਡੀਆਂ ਵਿੱਚ ਆਏ ਲੁਟੇਰਿਆਂ ਨੇ ਉਨ੍ਹਾਂ ਨੂੰ ਘੇਰ ਲਿਆ। ਇਨ੍ਹਾਂ ‘ਚੋਂ ਇੱਕ ਗੱਡੀ ਮੈਨੇਜਰ ਦੀ ਗੱਡੀ ਦੇ ਅੱਗੇ ਲੱਗੀ ਸੀ ਜਦਕਿ ਦੂਜੀ ਪਿੱਛੇ।
ਸੂਤਰਾਂ ਅਨੁਸਾਰ ਮੈਨੇਜਰ ਦੇ ਡਰਾਈਵਰ ਨੇ ਗੱਡੀ ਨੂੰ ਅੰਦਰੋਂ ਲਾਕ ਕੀਤਾ ਹੋਇਆ ਸੀ ਪਰ ਲੁਟੇਰਿਆਂ ਨੇ ਗੱਡੀ ਦੇ ਲੌਕ ਤੋੜ ਕੇ ਅੰਦਰ ਪਏ 23.30 ਲੱਖ ਰੁਪਏ ਕੱਢ ਲਏ ਅਤੇ ਫ਼ਰਾਰ ਹੋ ਗਏ | ਸੂਚਨਾ ਮਿਲਦੇ ਹੀ ਪੁਲਸ ਨੇ ਪੂਰੇ ਸਬ-ਡਵੀਜ਼ਨ ‘ਚ ਹਾਈ ਅਲਰਟ ਲਗਾ ਦਿੱਤਾ ਅਤੇ ਵਾਹਨਾਂ ਦੀ ਤਲਾਸ਼ੀ ਸ਼ੁਰੂ ਕਰ ਦਿੱਤੀ। ਲਾਡੋਵਾਲ ਟੋਲ ਪਲਾਜ਼ਾ ਲੁਧਿਆਣਾ ਕਮਿਸ਼ਨਰੇਟ ਅਧੀਨ ਹੈ ਪਰ ਬੈਂਕ ਖਾਤਾ ਜਲੰਧਰ ਦੇ ਫਿਲੌਰ ਵਿਖੇ ਹੈ। ਪੁਲੀਸ ਅਧਿਕਾਰੀਆਂ ਵੱਲੋਂ ਇਲਾਕੇ ਨੂੰ ਸੀਲ ਕਰ ਦਿੱਤਾ ਗਿਆ ਹੈ, ਵਾਹਨਾਂ ਦੀ ਤਲਾਸ਼ੀ ਲਈ ਜਾ ਰਹੀ ਹੈ।