ਲਾਸ ਏਂਜਲਸ ਏਅਰਪੋਰਟ ‘ਤੇ ਗੈਸ ਲੀਕ ਹੋਣ ਦੀ ਖਬਰ ਮਿਲੀ ਹੈ, ਜਿਸ ਕਾਰਨ ਚਾਰ ਲੋਕ ਬੀਮਾਰ ਹੋ ਗਏ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸੋਮਵਾਰ ਤੜਕੇ ਲਾਸ ਏਂਜਲਸ ਅੰਤਰਰਾਸ਼ਟਰੀ ਹਵਾਈ ਅੱਡੇ ਦੇ ਸਮਾਨ ਵਾਲੇ ਖੇਤਰ ਵਿੱਚ ਕਾਰਬਨ ਡਾਈਆਕਸਾਈਡ ਲੀਕ ਹੋਣ ਕਾਰਨ ਚਾਰ ਲੋਕ ਬਿਮਾਰ ਹੋ ਗਏ ਸਨ। ਜਾਣਕਾਰੀ ਮੁਤਾਬਿਕ ਇਹ ਘਟਨਾ ਸੋਮਵਾਰ ਸਵੇਰੇ ਵਾਪਰੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਲਾਸ ਏਂਜਲਸ ਇੰਟਰਨੈਸ਼ਨਲ ਏਅਰਪੋਰਟ ਦੇ ਬੈਗੇਜ ਏਰੀਏ ‘ਚ ਕਾਰਬਨ ਡਾਈਆਕਸਾਈਡ ਗੈਸ ਲੀਕ ਹੋਣ ਕਾਰਨ ਚਾਰ ਲੋਕ ਬੀਮਾਰ ਹੋ ਗਏ। ਇਨ੍ਹਾਂ ਚਾਰਾਂ ਵਿੱਚੋਂ ਇੱਕ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਹਾਲਾਂਕਿ ਇਨ੍ਹਾਂ ਚਾਰਾਂ ਦੀ ਪਛਾਣ ਨਹੀਂ ਹੋ ਸਕੀ ਹੈ।
ਇਸ ਦੇ ਨਾਲ ਹੀ ਇਹ ਗੈਸ ਬੈਗੇਜ ਏਰੀਏ ਵਿੱਚ ਕਿੱਥੋਂ ਨਿਕਲੀ ਇਸ ਬਾਰੇ ਵੀ ਜਾਣਕਾਰੀ ਨਹੀਂ ਮਿਲ ਸਕੀ ਹੈ। ਘਟਨਾ ਦੀ ਜਾਣਕਾਰੀ ਦਿੰਦੇ ਹੋਏ ਹਵਾਈ ਅੱਡੇ ਤੋਂ ਟਵੀਟ ਕਰਕੇ ਦੱਸਿਆ ਗਿਆ ਕਿ ਸਮਾਨ ਵਾਲੇ ਖੇਤਰ ‘ਚ ਗੈਸ ਲੀਕ ਹੋਣ ਕਾਰਨ ਯਾਤਰੀਆਂ ਨੂੰ ਟਰਮੀਨਲ 8 ਤੋਂ ਹਟਾ ਦਿੱਤਾ ਗਿਆ ਅਤੇ ਉਨ੍ਹਾਂ ਨੂੰ ਸਕ੍ਰੀਨਿੰਗ ਲਈ ਟਰਮੀਨਲ 7 ‘ਤੇ ਭੇਜਿਆ ਗਿਆ। ਹਵਾਈ ਅੱਡੇ ਦੀ ਵੈੱਬਸਾਈਟ ਦੇ ਅਨੁਸਾਰ, ਟਰਮੀਨਲ ਯੂਨਾਈਟਿਡ ਏਅਰਲਾਈਨਜ਼ ਅਤੇ ਯੂਨਾਈਟਿਡ ਐਕਸਪ੍ਰੈਸ ਦੀ ਸੇਵਾ ਕਰਦਾ ਹੈ।