ਲਖਨਊ ਸੁਪਰ ਜਾਇੰਟਸ ਨੇ ਕੋਲਕਾਤਾ ਨਾਈਟ ਰਾਈਡਰਜ਼ ਨੂੰ 1 ਦੌੜ ਨਾਲ ਹਰਾ ਦਿੱਤਾ ਹੈ। ਇਸ ਦੇ ਨਾਲ ਹੀ ਇਸ ਜਿੱਤ ਦੇ ਨਾਲ ਲਖਨਊ ਸੁਪਰ ਜਾਇੰਟਸ ਪਲੇਆਫ ਵਿੱਚ ਪਹੁੰਚਣ ਵਾਲੀ ਤੀਜੀ ਟੀਮ ਬਣ ਗਈ ਹੈ। ਕੋਲਕਾਤਾ ਨਾਈਟ ਰਾਈਡਰਜ਼ ਨੂੰ ਜਿੱਤ ਲਈ 177 ਦੌੜਾਂ ਦਾ ਟੀਚਾ ਮਿਲਿਆ ਸੀ ਪਰ ਉਹ 20 ਓਵਰਾਂ ‘ਚ 7 ਵਿਕਟਾਂ ‘ਤੇ 175 ਦੌੜਾਂ ਹੀ ਬਣਾ ਸਕੀ। ਲਖਨਊ ਸੁਪਰ ਜਾਇੰਟਸ ਦੀਆਂ 176 ਦੌੜਾਂ ਦੇ ਜਵਾਬ ਵਿੱਚ ਕੋਲਕਾਤਾ ਨਾਈਟ ਰਾਈਡਰਜ਼ ਨੇ ਸ਼ਾਨਦਾਰ ਸ਼ੁਰੂਆਤ ਕੀਤੀ ਸੀ। ਕੋਲਕਾਤਾ ਨਾਈਟ ਰਾਈਡਰਜ਼ ਦੇ ਦੋਵੇਂ ਸਲਾਮੀ ਬੱਲੇਬਾਜ਼ ਜੇਸਨ ਰਾਏ ਅਤੇ ਵੈਂਕਟੇਸ਼ ਅਈਅਰ ਨੇ ਸ਼ਾਨਦਾਰ ਸ਼ੁਰੂਆਤ ਕੀਤੀ, ਪਰ ਇਸ ਤੋਂ ਬਾਅਦ ਬਾਕੀ ਬੱਲੇਬਾਜ਼ਾਂ ਨੇ ਨਿਰਾਸ਼ ਕੀਤਾ।
