ਦੇਸ਼ ਭਰ ਵਿੱਚ ਲੋਕ ਸਭਾ ਚੋਣਾਂ ਦੇ ਨਤੀਜੇ ਆ ਗਏ ਹਨ। ਇੰਨ੍ਹਾਂ ਨਤੀਜਿਆਂ ਮਗਰੋਂ ਇੱਕ ਵਾਰ ਫਿਰ NDA ਦੀ ਸਰਕਾਰ ਬਣਦੀ ਦਿਖਾਈ ਦੇ ਰਹੀ ਹੈ ਅਤੇ ਨਰਿੰਦਰ ਮੋਦੀ ਫਿਰ ਪ੍ਰਧਾਨ ਮੰਤਰੀ। ਇਸੇ ਵਿਚਾਲੇ ਹੁਣ ਦੁਨੀਆਂ ਦੇ ਕਈ ਵੱਡੇ ਆਗੂ ਵੀ ਭਾਰਤ ਦੇ ਪ੍ਰਧਾਨ ਮੰਤਰੀ ਨੂੰ ਜਿੱਤ ਲਈ ਵਧਾਈਆਂ ਦੇ ਰਹੇ ਹਨ। ਇਸੇ ਕੜੀ ਦੌਰਾਨ ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਵੱਲੋਂ ਵੀ ਨਰਿੰਦਰ ਮੋਦੀ ਨੂੰ ਜਿੱਤ ਲਈ ਵਧਾਈ ਦਿੱਤੀ ਗਈ ਹੈ। ਲਕਸਨ ਨੇ ਵੀਰਵਾਰ ਸਵੇਰੇ ਐਕਸ ‘ਤੇ ਪੋਸਟ ਕਰ ਕਿਹਾ ਕਿ, “ਭਾਰਤੀ ਚੋਣ ਨਤੀਜਿਆਂ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿੱਘੀ ਵਧਾਈ। ਦੁਨੀਆਂ ਦੇ ਸਭ ਤੋਂ ਵੱਡੇ ਲੋਕਤਾਂਤਰਿਕ ਦੇਸ਼ ਵਿੱਚ ਚੋਣਾ ਦਾ ਲੰਬਾ ਦੌਰ ਪੂਰੀ ਤਰ੍ਹਾਂ ਸਫਲ ਰਿਹਾ।
ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਨਰਿੰਦਰ ਮੋਦੀ ਲਈ ਆਪਣੇ ਵਧਾਈ ਸੰਦੇਸ਼ ਵਿੱਚ ਭਾਰਤ ਨਾਲ ਦੁਵੱਲੇ ਸਬੰਧਾਂ ਵਿੱਚ “ਸਾਰਥਕ ਉਭਾਰ” ਦੀ ਉਮੀਦ ਜ਼ਾਹਿਰ ਕੀਤੀ ਹੈ, ਜੋ ਲਗਾਤਾਰ ਤੀਜੀ ਵਾਰ ਭਾਰਤ ਦੇ ਪ੍ਰਧਾਨ ਮੰਤਰੀ ਬਣਨ ਲਈ ਤਿਆਰ ਹਨ।