ਸੇਡਨ ਤੋਂ 25 ਕਿਲੋਮੀਟਰ ਉੱਤਰ-ਪੂਰਬ ‘ਚ 5.0 ਤੀਬਰਤਾ ਦਾ ਭੂਚਾਲ ਆਉਣ ਦਾ ਮਾਮਲਾ ਸਾਹਮਣੇ ਆਇਆ ਹੈ। ਹਜ਼ਾਰਾਂ ਲੋਕਾਂ ਨੇ ਭੂਚਾਲ ਦੇ ਝਟਕੇ ਮਹਿਸੂਸ ਕਰਨ ਦੀ ਰਿਪੋਰਟ ਦਿੱਤੀ ਹੈ। ਜੀਓਨੈੱਟ ਦੇ ਅਨੁਸਾਰ, 4.9 ਤੀਬਰਤਾ ਦੇ ਭੂਚਾਲ ਦਾ ਕੇਂਦਰ ਮਾਰਲਬਰੋ ਵਿੱਚ ਸੇਡਨ ਤੋਂ 25 ਕਿਲੋਮੀਟਰ ਉੱਤਰ-ਪੂਰਬ ਵਿੱਚ 11 ਕਿਲੋਮੀਟਰ ਦੀ ਡੂੰਘਾਈ ਵਿੱਚ ਸੀ। 11,000 ਤੋਂ ਵੱਧ ਲੋਕਾਂ ਨੇ ਭੂਚਾਲ ਨੂੰ ਮਹਿਸੂਸ ਕਰਨ ਦੀ ਸੂਚਨਾ ਦਿੱਤੀ ਹੈ। ਜੋ ਮੰਗਲਵਾਰ ਸ਼ਾਮ 5.49 ਵਜੇ ਦੇ ਕਰੀਬ ਆਇਆ ਸੀ। ਹਾਲਾਂਕਿ ਰਾਹਤ ਵਾਲੀ ਗੱਲ ਹੈ ਕਿ ਕਿਸੇ ਨੁਕਸਾਨ ਦੀ ਕੋਈ ਰਿਪੋਰਟ ਨਹੀਂ ਹੈ।
