[gtranslate]

ਮਜੀਠੀਆ ਨੇ CM ਮਾਨ ‘ਤੇ ਸਾਧਿਆ ਨਿਸ਼ਾਨਾ, ਕਿਹਾ – ’48 ਘੰਟੇ ਬਾਅਦ ਵੀ ਨਹੀਂ ਆਈ ਗੋਲਡੀ ਬਰਾੜ ਦੀ ਕੋਈ ਤਸਵੀਰ, ਫੋਨ ‘ਤੇ ਦੇ ਰਿਹਾ ਇੰਟਰਵਿਊ’

majithia targeted cm mann

ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਆਗੂ ਬਿਕਰਮ ਮਜੀਠੀਆ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸਾਧਿਆ ਹੈ। ਬਿਕਰਮ ਮਜੀਠੀਆ ਨੇ ਸੀਐਮ ਮਾਨ ਨੂੰ ਸਵਾਲ ਕੀਤਾ ਹੈ ਕਿ ਸਿੱਧੂ ਮੂਸੇਵਾਲਾ ਦੇ ਕਾਤਲ ਗੋਲਡੀ ਬਰਾੜ ਦੇ ਮਾਮਲੇ ‘ਚ ਉਨ੍ਹਾਂ ਝੂਠ ਕਿਉਂ ਬੋਲਿਆ। ਦੂਜੇ ਪਾਸੇ ਇੱਕ ਸੀਨੀਅਰ ਪੱਤਰਕਾਰ ਵੱਲੋਂ ਗੋਲਡੀ ਬਰਾੜ ਨਾਲ ਫੋਨ ‘ਤੇ ਇੰਟਰਵਿਊ ਲੈਣ ਦੀ ਗੱਲ ਵੀ ਸਾਹਮਣੇ ਆਈ ਹੈ। ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਗੋਲਡੀ ਬਰਾੜ ਦੀ ਅਮਰੀਕਾ ਦੇ ਕੈਲੀਫੋਰਨੀਆ ‘ਚ ਗ੍ਰਿਫਤਾਰੀ ਦਾ ਮਾਮਲਾ ਸਾਹਮਣੇ ਆਇਆ ਸੀ। ਮੁੱਖ ਮੰਤਰੀ ਭਗਵੰਤ ਮਾਨ ਨੇ ਗੁਜਰਾਤ ਚੋਣਾਂ ਦੇ ਪ੍ਰਚਾਰ ਦੌਰਾਨ ਇਸ ‘ਤੇ ਮੋਹਰ ਵੀ ਲਾਈ ਸੀ ਅਤੇ ਇਸ ਨੂੰ ਪੰਜਾਬ ਸਰਕਾਰ ਦੀ ਵੱਡੀ ਸਫਲਤਾ ਕਰਾਰ ਦਿੱਤਾ ਸੀ ਪਰ ਬਿਕਰਮ ਮਜੀਠੀਆ ਨੇ ਉਨ੍ਹਾਂ ਦੇ ਇਸ ਦਾਅਵੇ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਉਨ੍ਹਾਂ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਪੋਸਟ ਸਾਂਝੀ ਕਰਕੇ ਸੀਐਮ ਮਾਨ ਨੂੰ ਝੂਠਾ ਕਰਾਰ ਦਿੱਤਾ ਹੈ।

ਦੂਜੇ ਪਾਸੇ ਗੋਲਡੀ ਬਰਾੜ ਨੇ ਸੀਨੀਅਰ ਪੱਤਰਕਾਰ ਨਾਲ ਫ਼ੋਨ ‘ਤੇ ਇੰਟਰਵਿਊ ਕੀਤੀ ਹੈ। ਇਸ ‘ਤੇ ਤੰਜ ਕਸਦਿਆਂ ਮਜੀਠੀਆ ਨੇ ਕਿਹਾ ਕਿ ਗੋਲਡੀ ਬਰਾੜ ਦੀ ਨਜ਼ਰਬੰਦੀ ਬਾਰੇ ਮੁੱਖ ਮੰਤਰੀ ਮਾਨ ਨੂੰ ਸਪੱਸ਼ਟੀਕਰਨ ਦੇਣਾ ਚਾਹੀਦਾ ਹੈ। ਗੋਲਡੀ ਬਰਾੜ ਅਜੇ ਵੀ ਕਤਲ ਕਰਨ ਦੇ ਹੁਕਮ ਦੇ ਰਿਹਾ ਹੈ। ਮਜੀਠੀਆ ਨੇ ਇੱਕ ਟਵੀਟ ਵਿੱਚ ਲਿਖਿਆ ਕਿ ਮੁੱਖ ਮੰਤਰੀ ਪੰਜਾਬੀਆਂ ਨੂੰ ਦੱਸਣ ਕਿ ਉਨ੍ਹਾਂ ਨੇ ਅਮਰੀਕੀ ਏਜੰਸੀਆਂ ਵੱਲੋਂ ਗੈਂਗਸਟਰ ਗੋਲਡੀ ਬਰਾੜ ਨੂੰ ਹਿਰਾਸਤ ਵਿੱਚ ਲੈ ਕੇ ਉਸ ਨੂੰ ਜਲਦੀ ਪੰਜਾਬ ਲਿਆਉਣ ਦੇ ਦਾਅਵੇ ‘ਤੇ ਝੂਠ ਕਿਉਂ ਬੋਲਿਆ। ਉਨ੍ਹਾਂ ਵੱਲੋਂ ਇਹ ਦਾਅਵਾ ਕੀਤੇ 48 ਘੰਟੇ ਤੋਂ ਵੱਧ ਸਮਾਂ ਬੀਤ ਚੁੱਕਾ ਹੈ ਪਰ ਅਜੇ ਤੱਕ ਗੋਲਡੀ ਦੀ ਹਿਰਾਸਤ ਦੀ ਕੋਈ ਵੀ ਫੋਟੋ ਜਾਂ ਵੀਡੀਓ ਜਨਤਕ ਤੌਰ ‘ਤੇ ਸਾਹਮਣੇ ਨਹੀਂ ਆਈ ਹੈ।

ਮਜੀਠੀਆ ਨੇ ਟਵੀਟ ਵਿੱਚ ਸੀਐਮ ਮਾਨ ਨੂੰ ਆਪਣੇ ਸੂਚਨਾ ਸਰੋਤ ਬਾਰੇ ਸਪੱਸ਼ਟੀਕਰਨ ਦੇਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਪੱਸ਼ਟ ਕਰਨ ਕਿ ਗੋਲਡੀ ਬਰਾੜ ਨੂੰ ਅਮਰੀਕਾ ‘ਚ ਹਿਰਾਸਤ ‘ਚ ਲੈਣ ਦੀ ਸੂਚਨਾ ਉਨ੍ਹਾਂ ਨੂੰ ਕਿਵੇਂ ਮਿਲੀ। ਭਾਵੇਂ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਜਾਂ ਅਮਰੀਕੀ ਰਾਸ਼ਟਰਪਤੀ ਜੋਅ ਬਾਈਡੇਨ ਜਾਂ ਹੋਰ ਅਮਰੀਕੀ ਏਜੰਸੀਆਂ ਜਾਂ ਸਿੱਧੇ ਐਫਬੀਆਈ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਸੀ।

Leave a Reply

Your email address will not be published. Required fields are marked *