ਪੰਜਾਬ ਵਿੱਚ 20 ਫਰਵਰੀ ਨੂੰ ਵਿਧਾਨ ਸਭਾ ਚੋਣਾਂ ਹੋਣ ਜਾ ਰਹੀਆਂ ਹਨ ਜਿਨ੍ਹਾਂ ਦੇ ਲਈ ਤਮਾਮ ਸਿਆਸੀ ਪਾਰਟੀਆਂ ਵੱਲੋਂ ਤਿਆਰੀਆਂ ਜ਼ੋਰਾਂ ਤੇ ਹਨ। ਇਸਦੇ ਨਾਲ ਹੀ ਇਲਜ਼ਾਮਾਂ ਅਤੇ ਬਿਆਨਾਂ ਦਾ ਦੌਰ ਵੀ ਜਾਰੀ ਹੈ। ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਕਰੀਬੀ ਰਿਸ਼ਤੇਦਾਰ ਭੁਪਿੰਦਰ ਸਿੰਘ ਹਨੀ ਘਰ ਈਡੀ ਦੀ ਰੇਡ ਪਿੱਛੋਂ ਸੂਬੇ ਦੀ ਸਿਆਸਤ ਕਾਫ਼ੀ ਭਖ਼ ਗਈ ਹੈ। ਇਸ ਮੁੱਦੇ ਨੂੰ ਲੈ ਕੇ ਸੀ.ਐੱਮ. ਚੰਨੀ ਵਿਰੋਧੀ ਧਿਰਾਂ ਦੇ ਨਿਸ਼ਾਨੇ ‘ਤੇ ਆ ਗਏ ਹਨ।
ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮਜੀਤ ਮਜੀਠੀਆ ਵੀ ਹੁਣ ਸੀ.ਐੱਮ. ਚੰਨੀ ਨੂੰ ਘੇਰਦੇ ਨਜ਼ਰ ਆ ਰਹੇ ਹਨ। ਸ਼ੁੱਕਰਵਾਰ ਨੂੰ ਮਜੀਠੀਆ ਨੇ ਟਵੀਟ ਕਰ ਕਿਹਾ ਹੈ ਕਿ, “ਉਹ ਕੱਲ ਦੁਪਿਹਰ 12 ਵਜੇ ਚਰਨਜੀਤ ਚੰਨੀ ਖਿਲਾਫ਼ ਮਲਟੀ ਕਰੋੜ ਸਕੈਮ ਯਾਨੀ ਬਹੁ-ਕਰੋੜੀ ਘੁਟਾਲੇ ਦਾ ਪਰਦਾਫਾਸ਼ ਕਰਨਗੇ।