ਡੁਨੇਡਿਨ ਵਿੱਚ ਸ਼ੁੱਕਰਵਾਰ ਦੁਪਹਿਰ ਨੂੰ ਇੱਕ ਵਿਅਕਤੀ ਨੂੰ ਗੋਲੀ ਮਾਰ ਕੇ ਗੰਭੀਰ ਰੂਪ ਵਿੱਚ ਜ਼ਖਮੀ ਕੀਤੇ ਜਾਣ ਤੋਂ ਬਾਅਦ ਇੱਕ ਵਿਅਕਤੀ ਉੱਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਹੈ। ਪੁਲਿਸ ਨੇ ਦੱਸਿਆ ਕਿ ਉਨ੍ਹਾਂ ਨੂੰ ਕਰਿਟੇਨ ਵਿੱਚ ਕੋਸਟ ਰੋਡ ਪ੍ਰਾਪਰਟੀ ‘ਤੇ ਦੁਪਹਿਰ 3.20 ਵਜੇ ਬੁਲਾਇਆ ਗਿਆ ਸੀ। ਇਸ ਦੌਰਾਨ ਇੱਕ ਵਿਅਕਤੀ ਨੂੰ ਗੋਲੀ ਲੱਗੀ ਅਤੇ ਗੰਭੀਰ ਰੂਪ ਵਿੱਚ ਜ਼ਖਮੀ ਹੋਣ ਕਾਰਨ ਉਸ ਨੂੰ ਕ੍ਰਾਈਸਟਚਰਚ ਹਸਪਤਾਲ ਲਿਜਾਇਆ ਗਿਆ।
ਡਿਟੈਕਟਿਵ ਇੰਸਪੈਕਟਰ ਸਟੂ ਹਾਰਵੇ ਨੇ ਇੱਕ ਬਿਆਨ ਵਿੱਚ ਕਿਹਾ, “ਗ੍ਰਿਫਤਾਰ ਕੀਤੇ ਗਏ ਵਿਅਕਤੀ ਉੱਤੇ ਕਤਲ ਦੀ ਕੋਸ਼ਿਸ਼ ਦਾ ਦੋਸ਼ ਲਗਾਇਆ ਗਿਆ ਹੈ ਅਤੇ ਉਹ ਡੁਨੇਡਿਨ ਜ਼ਿਲ੍ਹਾ ਅਦਾਲਤ ਵਿੱਚ [ਸ਼ਨੀਵਾਰ] ਨੂੰ ਪੇਸ਼ ਹੋਏਗਾ। ਫਿਲਹਾਲ ਪੁਲਿਸ ਆਪਣੀ ਕਾਰਵਾਈ ਕਰ ਰਹੀ ਹੈ, ਹਾਲਾਂਕਿ ਮੰਨਿਆ ਜਾ ਰਿਹਾ ਹੈ ਕਿ ਦੋਵੇਂ ਆਦਮੀ ਇੱਕ ਦੂਜੇ ਨੂੰ ਜਾਣਦੇ ਸਨ।” ਹਾਰਵੇ ਨੇ ਅੱਗੇ ਕਿਹਾ ਕਿ ਪੁਲਿਸ ਇਸ ਘਟਨਾ ਵਿੱਚ ਕਿਸੇ ਹੋਰ ਦੀ ਤਲਾਸ਼ ਨਹੀਂ ਕਰ ਰਹੀ ਹੈ। ਉੱਥੇ ਹੀ ਪੁਲਿਸ ਨੇ ਜੋ ਵੀ ਇਸ ਬਾਰੇ ਜਾਣਕਾਰੀ ਰੱਖਦਾ ਹੈ ਜਿਸਨੇ ਅਜੇ ਤੱਕ ਪੁਲਿਸ ਨਾਲ ਗੱਲ ਨਹੀਂ ਕੀਤੀ ਹੈ ਉਸਨੂੰ 105 ਤੇ ਸੰਪਰਕ ਕਰਕੇ ਅਤੇ ਫਾਈਲ ਨੰਬਰ 211015/4195 ਦਾ ਹਵਾਲਾ ਦੇ ਕੇ ਜਾਣਕਾਰੀ ਸਾਂਝੀ ਕਰਨ ਲਈ ਕਿਹਾ ਹੈ।