ਵੈਸਟ ਆਕਲੈਂਡ ਦੇ ਮੈਸੀ ਵਿੱਚ ਮੰਗਲਵਾਰ ਸ਼ਾਮ ਨੂੰ ਇੱਕ ਕਾਰ ਦੀ ਟੱਕਰ ਲੱਗਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ। ਪੁਲਿਸ ਨੇ ਦੱਸਿਆ ਕਿ ਮੰਗਲਵਾਰ ਸ਼ਾਮ ਕਰੀਬ 6.50 ਵਜੇ ਮੈਸੀ ਦੇ ਲੈਨਹੈਮ ਲੇਨ ‘ਤੇ ਐਮਰਜੈਂਸੀ ਸੇਵਾਵਾਂ ਨੂੰ ਮੌਕੇ ‘ਤੇ ਬੁਲਾਇਆ ਗਿਆ ਸੀ। ਹਾਦਸੇ ‘ਚ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ ਗਈ ਸੀ। ਗੰਭੀਰ ਕਰੈਸ਼ ਯੂਨਿਟ ਨੇ ਘਟਨਾ ਸਥਾਨ ‘ਤੇ ਪਹੁੰਚ ਜਾਂਚ ਕੀਤੀ ਤੇ ਪੁਲਿਸ ਦੇ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।