ਅੱਜ ਸਵੇਰੇ ਨੌਰਥਲੈਂਡ ਦੇ ਰੁਕਾਕਾ ਬੀਚ ‘ਤੇ “ਪਾਣੀ ਵਿੱਚ ਡੁੱਬਣ ਕਾਰਨ ਇੱਕ ਵਿਅਕਤੀ ਦੀ ਮੌਤ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਸਵੇਰੇ 11 ਵਜੇ ਤੋਂ ਤੁਰੰਤ ਬਾਅਦ ਪੁਲਿਸ ਨੂੰ ਬੀਚ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ, “ਨੌਜਵਾਨ ਨੂੰ ਪਾਣੀ ਵਿੱਚੋਂ ਲੱਭ ਕਿਨਾਰੇ ਲਿਆਂਦਾ ਗਿਆ ਸੀ ਜਿੱਥੇ ਸੀਪੀਆਰ ਸਪੋਟ ਦਿੱਤੀ ਗਈ ਸੀ। ਪਰ ਅਫ਼ਸੋਸ ਦੀ ਗੱਲ ਹੈ ਕਿ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ।” ਨੌਜਵਾਨ ਦੀ ਮੌਤ ਦੇ ਮਾਮਲੇ ਨੂੰ ਕੋਰੋਨਰ ਲਈ ਰੈਫਰ ਕੀਤਾ ਜਾਵੇਗਾ।
