ਪਿਛਲੇ ਹਫਤੇ ਵਕਾਟਾਨੇ ਕਾਰ ਪਾਰਕ ਵਿੱਚ ਜ਼ਖਮੀ ਹੋਏ ਇੱਕ ਵਿਅਕਤੀ ਦੀ ਮੌਤ ਤੋਂ ਬਾਅਦ ਇੱਕ ਕਤਲ ਦੀ ਜਾਂਚ ਸ਼ੁਰੂ ਕੀਤੀ ਗਈ ਹੈ। ਡਿਟੈਕਟਿਵ ਸੀਨੀਅਰ ਸਾਰਜੈਂਟ ਪਾਲ ਵਿਲਸਨ ਨੇ ਸੋਮਵਾਰ ਸ਼ਾਮ ਨੂੰ ਦੱਸਿਆ ਕਿ ਵਕਾਟਾਨੇ ਦੇ 57 ਸਾਲ ਦੇ ਜਾਰਜ ਮਾਕਾ ਵੀਰਵਾਰ, 18 ਮਈ ਨੂੰ ਸਵੇਰੇ ਗਾਰਵੇ ਸੇਂਟ ‘ਤੇ ਇੱਕ ਕਾਰ ਪਾਰਕ ਵਿੱਚ ਗੰਭੀਰ ਰੂਪ ਵਿੱਚ ਜ਼ਖਮੀ ਪਾਇਆ ਗਿਆ ਸੀ। ਜਾਰਜ ਨੇ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਐਤਵਾਰ ਨੂੰ ਹਸਪਤਾਲ ਵਿੱਚ ਦਮ ਤੋੜ ਦਿੱਤਾ ਸੀ।
ਸ਼ਨੀਵਾਰ ਨੂੰ ਵਕਾਟਾਨੇ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤੇ ਗਏ ਇੱਕ 64 ਸਾਲਾ ਵਿਅਕਤੀ ‘ਤੇ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਦਾ ਦੋਸ਼ ਲਗਾਇਆ ਗਿਆ ਸੀ। ਵਿਲਸਨ ਨੇ ਕਿਹਾ ਕਿ ਉਸ ਨੂੰ ਹਿਰਾਸਤ ਵਿੱਚ ਭੇਜ ਦਿੱਤਾ ਗਿਆ ਹੈ।