ਨਿਊਜ਼ੀਲੈਂਡ ‘ਚ ਕੋਰੋਨਾ ਦਾ ਕਹਿਰ ਨਿਰੰਤਰ ਜਾਰੀ ਹੈ। ਰੋਜ਼ਾਨਾ ਵੱਡੀ ਗਿਣਤੀ ਦੇ ਵਿੱਚ ਨਵੇਂ ਮਾਮਲੇ ਸਾਹਮਣੇ ਆ ਰਹੇ ਹਨ, ਉੱਥੇ ਕਈ ਲੋਕ ਇਸ ਵਾਇਰਸ ਕਾਰਨ ਆਪਣੀ ਜਾਨ ਵੀ ਗਵਾ ਰਹੇ ਹਨ। ਸੋਮਵਾਰ ਨੂੰ ਵੀ ਕੋਵਿਡ -19 ਨਾਲ 40 ਸਾਲਾਂ ਦੇ ਇੱਕ ਵਿਅਕਤੀ ਦੀ ਮੌਤ ਹੋ ਗਈ ਹੈ, ਸਿਹਤ ਮੰਤਰਾਲੇ ਨੇ ਇਸ ਦੀ ਪੁਸ਼ਟੀ ਕੀਤੀ ਹੈ। ਆਕਲੈਂਡ ਦੇ ਮਿਡਲਮੋਰ ਹਸਪਤਾਲ ਵਿੱਚ ਪੀੜਤ ਵਿਅਕਤੀ ਦੀ ਮੌਤ ਹੋਈ ਹੈ।
ਮੰਤਰਾਲੇ ਨੇ ਇੱਕ ਬਿਆਨ ਵਿੱਚ ਕਿਹਾ, “ਅਫ਼ਸੋਸ ਦੀ ਗੱਲ ਹੈ ਕਿ ਅੱਜ ਅਸੀਂ ਕੋਵਿਡ -19 ਨਾਲ ਇੱਕ ਮਰੀਜ਼ ਦੀ ਮੌਤ ਦੀ ਰਿਪੋਰਟ ਕਰ ਰਹੇ ਹਾਂ। ਜਦੋਂ ਤੱਕ ਵਿਅਕਤੀ ਦੇ ਪਰਿਵਾਰ ਨਾਲ ਗੱਲਬਾਤ ਪੂਰੀ ਨਹੀਂ ਹੋ ਜਾਂਦੀ, ਉਦੋਂ ਤੱਕ ਕੋਈ ਹੋਰ ਜਾਣਕਾਰੀ ਜਾਰੀ ਨਹੀਂ ਕੀਤੀ ਜਾਵੇਗੀ। ਸਾਡੇ ਵਿਚਾਰ ਇਸ ਡੂੰਘੇ ਦੁਖਦਾਈ ਸਮੇਂ ਵਿੱਚ ਵਿਅਕਤੀ ਦੇ ਪਰਿਵਾਰ ਅਤੇ ਦੋਸਤਾਂ ਨਾਲ ਹਨ।”