ਆਕਲੈਂਡ ‘ਚ ਫਿਰ ਗੋਲੀਆਂ ਚੱਲਣ ਦਾ ਮਾਮਲਾ ਸਾਹਮਣੇ ਆਇਆ ਹੈ।ਪੁਲਿਸ ਦਾ ਕਹਿਣਾ ਹੈ ਕਿ ਸ਼ੁੱਕਰਵਾਰ ਸਵੇਰੇ ਆਕਲੈਂਡ ਦੇ ਇੱਕ adult entertainment ਕਲੱਬ ਵਿੱਚ ਇੱਕ ਵਿਅਕਤੀ ਨੂੰ ਗੋਲੀ ਮਾਰ ਦਿੱਤੀ ਗਈ ਸੀ। ਇੱਕ ਬਿਆਨ ਵਿੱਚ, ਡਿਟੈਕਟਿਵ ਇੰਸਪੈਕਟਰ ਕ੍ਰਿਸ ਬੈਰੀ ਨੇ ਕਿਹਾ ਕਿ ਐਮਰਜੈਂਸੀ ਸੇਵਾਵਾਂ ਨੇ ਸਵੇਰੇ 2 ਵਜੇ ਦੇ ਕਰੀਬ ਵਿਨਸੈਂਟ ਸਟਰੀਟ ਦੇ ਪਤੇ ‘ਤੇ ਇੱਕ ਵਿਅਕਤੀ ਨੂੰ ਗੋਲੀ ਲੱਗਣ ਨਾਲ ਜ਼ਖਮੀ ਹੋਣ ਦੀਆਂ ਰਿਪੋਰਟਾਂ ਦਾ ਜਵਾਬ ਦਿੱਤਾ ਸੀ। ਉਨ੍ਹਾਂ ਕਿਹਾ ਕਿ ਜ਼ਖਮੀ ਹਸਪਤਾਲ ‘ਚ ਗੰਭੀਰ ਹਾਲਤ ਵਿੱਚ ਸੀ। ਮਾਮਲੇ ਸਬੰਧੀ ਅਜੇ ਕਿਸੇ ਨੂੰ ਗ੍ਰਿਫਤਾਰ ਨਹੀਂ ਕੀਤਾ ਗਿਆ ਹੈ। ਬੈਰੀ ਨੇ ਕਿਹਾ ਕਿ ਪੁਲਿਸ ਆਮ ਲੋਕਾਂ ਨੂੰ ਪੁੱਛਗਿੱਛ ਵਿੱਚ ਮਦਦ ਕਰਨ ਦੀ ਅਪੀਲ ਕਰਦੀ ਹੈ। ਫਿਲਹਾਲ ਇਸ ਮਾਮਲੇ ਬਾਰੇ ਕੋਈ ਜਿਆਦਾ ਜਾਣਕਾਰੀ ਸਾਹਮਣੇ ਨਹੀਂ ਆਈ ਹੈ ਨਾ ਹੀ ਗੋਲੀ ਚੱਲਣ ਦਾ ਕਾਰਨ ਸਾਹਮਣੇ ਆਇਆ ਹੈ। ਪੁਲਿਸ ਵੱਲੋਂ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।