ਆਕਲੈਂਡ ਵਿੱਚ ਪਿਛਲੇ ਮਹੀਨੇ ਹੋਈ ਗੋਲੀਬਾਰੀ ਦੇ ਮਾਮਲੇ ਵਿੱਚ ਇੱਕ ਵਿਅਕਤੀ ਦੀ ਭਾਲ ਕੀਤੀ ਜਾ ਰਹੀ ਸੀ, ਜਿਸ ਨੂੰ ਹੁਣ ਪੁਲਿਸ ਨੇ ਲੱਭ ਲਿਆ ਹੈ। ਗੋਲੀਬਾਰੀ ਦੀ ਘਟਨਾ 11 ਮਾਰਚ ਨੂੰ ਰਾਤ 10.30 ਵਜੇ ਦੇ ਕਰੀਬ ਸੈਂਡਰਿੰਘਮ ਕਾਰਪਾਰਕ ਵਿੱਚ ਵਾਪਰੀ ਸੀ, ਜਿਸ ਮਗਰੋਂ ਪੁਲਿਸ ਨੇ ਓਪਰੇਸ਼ਨ ਗ੍ਰੀਜ਼ਲੀ ਨਾਮ ਦੀ ਜਾਂਚ ਸ਼ੁਰੂ ਕੀਤੀ ਸੀ। ਗੋਲੀਬਾਰੀ ‘ਚ ਸੱਤ ਲੋਕ ਜ਼ਖਮੀ ਹੋ ਗਏ ਸੀ, ਜਿਨ੍ਹਾਂ ਵਿਚੋਂ ਪੰਜ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਹਾਲਾਂਕਿ ਸਾਰੇ ਜ਼ਖਮੀਆਂ ਨੂੰ ਹਸਪਤਾਲ ਤੋਂ ਛੁੱਟੀ ਦੇ ਦਿੱਤੀ ਗਈ ਹੈ।
ਇਸ ਘਟਨਾ ਨੂੰ ਲੈ ਕੇ ਪਿਛਲੇ ਮਹੀਨੇ ਤਿੰਨ ਲੋਕਾਂ ਨੂੰ ਗ੍ਰਿਫਤਾਰ ਕੀਤਾ ਗਿਆ ਸੀ। ਪੁਲਿਸ ਇਸ ਘਟਨਾ ਦੇ ਸਬੰਧ ਵਿੱਚ 24 ਸਾਲਾ ਡੇਵਿਡ ਟੂਇਟੁਪੋ ਦਾ ਵੀ ਪਿੱਛਾ ਕਰ ਰਹੀ ਸੀ। ਹਥਿਆਰ ਨਾਲ ਗੰਭੀਰ ਸਰੀਰਕ ਨੁਕਸਾਨ ਪਹੁੰਚਾਉਣ ਦੇ ਇਰਾਦੇ ਨਾਲ ਜ਼ਖਮੀ ਕਰਨ ਲਈ ਉਸ ਦੀ ਗ੍ਰਿਫਤਾਰੀ ਦਾ ਵਾਰੰਟ ਸੀ। ਪੁਲਿਸ ਦੇ ਬੁਲਾਰੇ ਨੇ ਕਿਹਾ ਕਿ Tuitupou ਸੋਮਵਾਰ ਨੂੰ ਲੱਭਿਆ ਹੈ।