[gtranslate]

Breaking : ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਫੜਿਆ BJP ਦਾ ਪੱਲਾ

manisha gulati joins bjp

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਬਹੁਤ ਸਾਰੇ ਕਲਾਕਾਰ, ਅਦਾਕਾਰ ਅਤੇ ਸਿਆਸੀ ਲੀਡਰ ਲਗਾਤਾਰ ਭਾਜਪਾ ਵਿੱਚ ਸ਼ਾਮਿਲ ਹੋ ਰਹੇ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਵੀ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਕਾਂਗਰਸ ਨੂੰ ਅਲਵਿਦਾ ਕਹਿ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ। ਕੱਲ੍ਹ ਰਾਤ ਹੀ ਇਹ ਖ਼ਬਰ ਸਾਹਮਣੇ ਆਈ ਸੀ ਕਿ ਮਨੀਸ਼ਾ ਗੁਲਾਟੀ ਅੱਜ ਪ੍ਰਦਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਲ ਹੋਣਗੇ ਪਰ ਉਸ ਸਮੇਂ ਉਹ ਭਾਜਪਾ ਵਿਚ ਸ਼ਾਮਲ ਨਹੀਂ ਹੋਏ। ਮਨੀਸ਼ਾ ਗੁਲਾਟੀ ਗਜੇਂਦਰ ਸ਼ਿਖਾਵਤ ਦੀ ਅਗਵਾਈ ਵਿਚ ਭਾਜਪਾ ਵਿਚ ਸ਼ਾਮਿਲ ਹੋਏ ਹਨ।

ਦੱਸ ਦਈਏ ਕਿ ਮਨੀਸ਼ਾ ਗੁਲਾਟੀ ਉਦੋਂ ਸੁਰਖੀਆਂ ‘ਚ ਆਏ ਸਨ, ਜਦੋਂ ਮੁੱਖ ਮੰਤਰੀ ਚਰਨਜੀਤ ਚੰਨੀ ‘ਤੇ Me Too ਦਾ ਇਲਜ਼ਾਮ ਲੱਗਾ ਸੀ। ਉਸ ਵੇਲੇ ਉਹ (ਚੰਨੀ) ਤਕਨੀਕੀ ਸਿੱਖਿਆ ਮੰਤਰੀ ਸਨ। ਕੈਪਟਨ ਸਰਕਾਰ ਵੇਲੇ ਮਨੀਸ਼ਾ ਗੁਲਾਟੀ ਨੇ ਵੀ ਇਸ ਮਾਮਲੇ ਉਤੇ ਚੰਨੀ ਨੂੰ ਘੇਰਿਆ ਸੀ ਤੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ। ਮਨੀਸ਼ਾ ਗੁਲਾਟੀ ਨੇ ਕਾਰਵਾਈ ਨਾ ਹੋਣ ਉਤੇ ਧਰਨੇ ਉਤੇ ਬੈਠਣ ਦੀ ਵੀ ਚਿਤਾਵਨੀ ਦਿੱਤੀ ਸੀ।

Leave a Reply

Your email address will not be published. Required fields are marked *