2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ ‘ਚ ਇੱਕ ਵੱਡਾ ਧਮਾਕਾ ਹੋਇਆ ਹੈ। ਬੁੱਧਵਾਰ ਨੂੰ ਅਕਾਲੀ ਦਲ ਦੇ ਆਗੂ ਮਨਜਿੰਦਰ ਸਿੰਘ ਸਿਰਸਾ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਇਸ ਮੌਕੇ ਭਾਜਪਾ ਦੇ ਸੀਨੀਅਰ ਆਗੂ ਅਤੇ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ, ਗਜੇਂਦਰ ਸਿੰਘ ਸ਼ੇਖਾਵਤ, ਦੁਸ਼ਯੰਤ ਗੌਤਮ ਮੌਜੂਦ ਸਨ। ਪਾਰਟੀ ਵਿੱਚ ਸ਼ਾਮਿਲ ਹੋਣ ਤੋਂ ਬਾਅਦ ਸਿਰਸਾ ਨੇ ਕਿਹਾ ਕਿ ਮੈਂ ਅਮਿਤ ਸ਼ਾਹ ਅਤੇ ਜੇਪੀ ਨੱਡਾ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ, ਜਿਨ੍ਹਾਂ ਨੇ ਮੈਨੂੰ ਪਾਰਟੀ ਵਿੱਚ ਸ਼ਾਮਿਲ ਕੀਤਾ।
ਇੰਨ੍ਹਾਂ ਹੀ ਨਹੀਂ ਕਿਹਾ ਜਾ ਰਿਹਾ ਹੈ ਕਿ 2022 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਨੂੰ ਦੇਖਦਿਆਂ ਸਿਰਸਾ ਪੰਜਾਬ ਤੋਂ ਭਾਜਪਾ ਦੇ ਲਈ ਚੋਣਾਂ ਵੀ ਲੜ ਸਕਦੇ ਹਨ। ਸਿਰਸਾ ਦਿੱਲੀ ਤੋਂ ਦੋ ਵਾਰ ਵਿਧਾਇਕ ਰਹਿ ਚੁੱਕੇ ਹਨ। ਸਿਰਸਾ ਨੇ ਭਾਜਪਾ ਵਿੱਚ ਸ਼ਾਮਿਲ ਹੋਣ ਤੋਂ ਠੀਕ ਪਹਿਲਾਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਸੀ। ਨਾਲ ਹੀ DSGMC ਦੀਆਂ ਅੰਦਰੂਨੀ ਚੋਣਾਂ ਨਾ ਲੜਨ ਦਾ ਫੈਸਲਾ ਕੀਤਾ ਹੈ। ਸ਼ਾਮਿਲ ਹੋਣ ਤੋਂ ਪਹਿਲਾਂ ਸਿਰਸਾ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਵੀ ਕੀਤੀ ਹੈ।