ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਹੁਣ ਮਿਊਜ਼ਿਕ ਇੰਡਸਟਰੀ ਦੇ ਗਾਇਕਾਂ ਤੋਂ ਪੁੱਛਗਿੱਛ ਸ਼ੁਰੂ ਕਰ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਐਨਆਈਏ ਨੇ ਵੀਰਵਾਰ ਨੂੰ ਕਈ ਘੰਟੇ ਪੁੱਛਗਿੱਛ ਕੀਤੀ ਹੈ। ਕੇਂਦਰੀ ਏਜੰਸੀ ਨੇ ਇਹ ਜਾਂਚ ਉਦੋਂ ਸ਼ੁਰੂ ਕੀਤੀ ਹੈ ਜਦੋਂ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਸਰਕਾਰਾਂ ਨੂੰ ਖੁੱਲ੍ਹੀ ਚੁਣੌਤੀ ਦਿੱਤੀ ਅਤੇ ਕੇਸ ਵਾਪਿਸ ਲੈਣ ਦੀ ਗੱਲ ਵੀ ਕੀਤੀ।
ਇਨ੍ਹਾਂ ਦੋ ਗਾਇਕਾਂ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਵੀ ਇਹ ਪੁੱਛਗਿੱਛ ਦਿੱਲੀ ਸਥਿਤ ਐਨਆਈਏ ਹੈੱਡਕੁਆਰਟਰ ਵਿੱਚ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਇਨ੍ਹਾਂ ਦੋਵਾਂ ਦਾ ਨਾਂ ਪਹਿਲਾਂ ਵੀ ਗੈਂਗਸਟਰ ਲਾਰੈਂਸ ਨਾਲ ਜੁੜਿਆ ਰਿਹਾ ਹੈ। ਜਿਸ ਤੋਂ ਬਾਅਦ ਬੰਬੀਹਾ ਗੈਂਗ ਨੇ ਮਨਕੀਰਤ ਔਲਖ ਨੂੰ ਧਮਕੀ ਵੀ ਦਿੱਤੀ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕੇਸ ‘ਚ NIA ਪੰਜਾਬੀ ਗਾਇਕਾ ਅਫਸਾਨਾ ਖਾਨ ਤੋਂ ਵੀ ਪੁੱਛਗਿੱਛ ਕਰ ਚੁੱਕੀ ਹੈ।