ਕੈਨੇਡਾ ‘ਚ ਪੰਜਾਬੀ ਗਾਇਕ ਮਨਕੀਰਤ ਔਲਖ ਦੇ ਦੋਸਤ ਦੇ ਸ਼ੋਅਰੂਮ ‘ਤੇ ਗੋਲੀਆਂ ਚਲਾਉਣ ਵਾਲੇ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਮੁਲਜ਼ਮ ਤਨਮਨਜੋਤ ਸਿੰਘ ਗਿੱਲ ਹੈ। ਜਿਸ ਦੀ ਉਮਰ 23 ਸਾਲ ਹੈ। ਉਸਨੇ ਬਰੈਂਪਟਨ ਵਿੱਚ ਕਾਰੋਬਾਰੀ ਐਂਡੀ ਦੁੱਗਾ ਦੇ ਮਿਲੇਨੀਅਮ ਟਾਇਰ ਸ਼ੋਅਰੂਮ ਵਿੱਚ ਗੋਲੀਬਾਰੀ ਕੀਤੀ ਸੀ। ਇੱਥੇ ਗੋਲੀਆਂ ਚਲਾਉਣ ਵਾਲੇ ਦੋਵੇਂ ਨੌਜਵਾਨ ਪੰਜਾਬੀ ਮੂਲ ਦੇ ਸਨ। ਹਾਲਾਂਕਿ ਅਜੇ ਤੱਕ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਚਲਾਉਣ ਵਾਲੇ ਨੌਜਵਾਨ ਕਿਸ ਗਿਰੋਹ ਨਾਲ ਸਬੰਧਿਤ ਹਨ। ਦੂਜਾ ਮੁਲਜ਼ਮ ਅਜੇ ਫਰਾਰ ਹੈ। ਐਂਡੀ ਦੁੱਗਾ ਮਨਕੀਰਤ ਔਲਖ ਦਾ ਬਹੁਤ ਕਰੀਬੀ ਦੋਸਤ ਹੈ ਅਤੇ ਮਨਕੀਰਤ ਨੇ ਆਪਣੇ ਗੀਤਾਂ ਵਿੱਚ ਉਨ੍ਹਾਂ ਦਾ ਜ਼ਿਕਰ ਕੀਤਾ ਹੈ ਅਤੇ ਵੀਡੀਓਜ਼ ਵਿੱਚ ਵੀ ਉਹ ਦਿਖਾਈ ਦਿੱਤੇ ਹਨ।
