ਪੰਜਾਬ ਦੀ ਸੱਤਾ ’ਚ ਆਉਂਦੇ ਹੀ ਆਮ ਆਦਮੀ ਪਾਰਟੀ ਦੀ ਸਰਕਾਰ ਐਕਸ਼ਨ ’ਚ ਨਜ਼ਰ ਆ ਰਹੀ ਹੈ। ਭਗਵੰਤ ਮਾਨ ਨੇ ਮੁੱਖ ਮੰਤਰੀ ਬਣਨ ਮਗਰੋਂ ਕਿਸਾਨਾਂ ਲਈ ਹੋਲੀ ਦੇ ਤਿਉਹਾਰ ਦੇ ਮੌਕੇ ’ਤੇ ਵੱਡਾ ਐਲਾਨ ਕੀਤਾ ਹੈ। ਕਿਸਾਨਾਂ ਲਈ ਵੱਡਾ ਫ਼ੈਸਲਾ ਲੈਂਦੇ ਹੋਏ ਭਗਵੰਤ ਮਾਨ ਨੇ ਕਿਸਾਨਾਂ ਦੀ ਨਰਮੇ ਦੀ ਖ਼ਰਾਬ ਹੋਈ ਫ਼ਸਲ ਦਾ ਰਹਿੰਦਾ ਕਰੋੜਾਂ ਦਾ ਮੁਆਵਜ਼ਾ ਜਾਰੀ ਕਰ ਦਿੱਤਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਸਾਨਾਂ ਲਈ ਅੱਜ ਵੱਡਾ ਐਲਾਨ ਕੀਤਾ ਹੈ।ਮਾਨ ਸਰਕਾਰ ਨੇ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਲਈ ਅਰਬਾਂ ਰੁਪਈਆਂ ਦੇ ਮੁਆਵਜ਼ੇ ਦਾ ਐਲਾਨ ਕੀਤਾ ਹੈ।ਇਸਦੀ ਜਾਣਕਾਰੀ ਮਾਨਸਾ ਤੋਂ ਵਿਧਾਇਕ ਵਿਜੇ ਸਿੰਗਲਾ ਨੇ ਪੋਸਟ ਸ਼ੇਅਰ ਕਰਕੇ ਦਿੱਤੀ ਹੈ। ਉਨ੍ਹਾਂ ਨੇ ਲਿਖਿਆ ਹੈ ਤੁਹਾਡੀ ਸਰਕਾਰ ਨੇ ਪਹਿਲੇ ਦਿਨ ਹੀ ਗੁਲਾਬੀ ਸੁੰਡੀ ਦੇ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਲਈ ਮੁਆਵਜ਼ਾ ਜਾਰੀ ਕੀਤਾ ਹੈ।
ਉਨ੍ਹਾਂ ਲਿਖਿਆ ਕਿ, “ਤੁਹਾਡੀ ਆਪਣੀ ਸਰਕਾਰ ਦੇ ਪਹਿਲੇ ਦਿਨ ਹੀ ਗੁਲਾਬੀ ਸੁੰਡੀ ਕਾਰਨ ਖਰਾਬ ਹੋਈ ਨਰਮੇ ਦੀ ਫਸਲ ਦਾ ਬਾਕੀ ਰਹਿੰਦਾ ਅਤੇ ਨਰਮੇ ਦੀ ਚੁਗਾਈ ਦਾ ਇੱਕ ਅਰਬ, ਇੱਕ ਕਰੋੜ, ਉਨਤਾਲੀ ਲੱਖ, ਪੰਤਾਲੀ ਹਜ਼ਾਰ ਸਤਾਸੀ ਰੁਪਏ ਮੁਆਵਜ਼ਾ ਅੱਜ ਸਰਕਾਰ ਵੱਲੋਂ ਮਾਨਸਾ ਜਿਲ੍ਹੇ ਨੂੰ ਜਾਰੀ ਕਰ ਦਿੱਤਾ ਗਿਆ ਹੈ। ਮੈਂ ਹਲਕੇ ਦੇ ਲੋਕਾਂ ਨੂੰ ਵਿਸ਼ਵਾਸ ਦਿਵਾਉਂਦਾ ਹਾਂ ਕਿ ਆਉਣ ਵਾਲੇ ਸਮੇਂ ਵਿਚ ਉਹਨਾਂ ਨੂੰ ਕਿਸੇ ਵੀ ਤਰਾਂ ਦੀ ਮੁਸ਼ਕਿਲਾਂ ਦਾ ਸਾਹਮਣਾ ਨਹੀਂ ਕਰਨਾ ਪਵੇਗਾ।”