ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨਣੁ ਕਿਸਾਨਾਂ ਨੂੰ ਰਾਹਤ ਦਿੰਦਿਆਂ ਟਿਊਬਵੈੱਲਾਂ ਦਾ ਲੋਡ ਵਧਾਉਣ ਦੀ ਫੀਸ ਮੌਜੂਦਾ 4750 ਰੁਪਏ ਤੋਂ ਘਟਾ ਕੇ 2500 ਰੁਪਏ ਕਰਨ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪੰਜਾਬ ਇੱਕ ਖੇਤੀ ਪ੍ਰਧਾਨ ਸੂਬਾ ਹੈ। ਪੰਜਾਬ ਦੀ ਆਰਥਿਕਤਾ ਖੇਤੀ ‘ਤੇ ਨਿਰਭਰ ਹੈ ਪਰ ਬਹੁਤ ਹੀ ਦੁੱਖ ਤੇ ਹੈਰਾਨੀ ਦੀ ਗੱਲ ਹੈ ਕਿ ਕੋਈ ਵੀ ਕਿਸਾਨ ਨਹੀਂ ਚਾਹੁੰਦਾ ਕਿ ਉਸ ਦਾ ਪੁੱਤ ਖੇਤੀ ਕਰੇ। ਕਿਉਂਕਿ ਖੇਤੀ ਮਜਬੂਰੀ ਦਾ ਧੰਦਾ ਬਣ ਗਿਆ ਹੈ। ਉਨ੍ਹਾਂ ਕਿਹਾ ਕਿ ਇਸ ਫੈਸਲੇ ਕਾਰਨ ਹਜ਼ਾਰਾਂ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ ਤੇ ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ I ਪ੍ਰੈੱਸ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ‘‘ਸਾਡੇ ਸੂਬੇ ਦੇ ਅਨਾਜ ਉਤਪਾਦਕਾਂ ਨੂੰ ਉਨਾਂ ਦੀ ਆਪਣੀ ਸਰਕਾਰ ਦਾ ਇਹ ਇਕ ਨਿਮਾਣਾ ਜਿਹਾ ਤੋਹਫ਼ਾ ਹੈ।’
ਪੰਜਾਬ ਸਰਕਾਰ ਦਾ ਕਿਸਾਨਾਂ ਦੇ ਹੱਕ ‘ਚ ਇੱਕ ਵੱਡਾ ਫ਼ੈਸਲਾ ਸਾਂਝਾ ਕਰਦੇ ਮੈਨੂੰ ਬੜੀ ਖ਼ੁਸ਼ੀ ਹੋ ਰਹੀ ਹੈ..ਟਿਊਬਵੈੱਲ ‘ਤੇ ਲੋਡ ਵਧਾਉਣ ਦਾ ਖਰਚਾ ₹4750 ਪ੍ਰਤੀ ਹਾਰਸ-ਪਾਵਰ ਤੋਂ ਘਟਾ ਕੇ ₹2500 ਕਰ ਦਿੱਤਾ ਗਿਆ ਹੈ..ਹਜ਼ਾਰਾ ਕਿਸਾਨਾਂ ਨੂੰ ਫ਼ਾਇਦਾ ਹੋਵੇਗਾ..ਅਸੀਂ ਖੇਤੀ ਨੂੰ ਮਜਬੂਰੀ ਦਾ ਨਹੀਂ ਸਗੋਂ ਲਾਹੇਵੰਦ ਧੰਦਾ ਬਣਾਉਣਾ ਚਾਹੁੰਦੇ ਹਾਂ.. pic.twitter.com/3rS6ZFAYpJ
— Bhagwant Mann (@BhagwantMann) June 9, 2022