ਬਠਿੰਡਾ ਜ਼ਮੀਨ ਅਲਾਟਮੈਂਟ ਮਾਮਲੇ ਵਿੱਚ ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਬਾਦਲ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਬਠਿੰਡਾ ਦਲਜੀਤ ਕੌਰ ਦੀ ਅਦਾਲਤ ਨੇ ਇਹ ਵਾਰੰਟ ਜਾਰੀ ਕੀਤੇ ਹਨ। ਇਸ ਸਬੰਧੀ ਬਠਿੰਡਾ ਵਿਜੀਲੈਂਸ ਬਿਊਰੋ ਦੇ ਥਾਣੇ ਨੂੰ ਮਨਪ੍ਰੀਤ ਬਾਦਲ ਨੂੰ ਗ੍ਰਿਫ਼ਤਾਰ ਕਰਕੇ ਪੇਸ਼ ਕਰਨ ਲਈ ਕਿਹਾ ਗਿਆ ਹੈ।
ਇਸ ਤੋਂ ਪਹਿਲਾਂ ਮਨਪ੍ਰੀਤ ਬਾਦਲ ਦੇ ਵਿਦੇਸ਼ ਭੱਜ ਜਾਣ ਦੀ ਸੰਭਾਵਨਾ ਨੂੰ ਦੇਖਦੇ ਹੋਏ ਲੁੱਕਆਊਟ ਸਰਕੂਲਰ (ਐੱਲ.ਓ.ਸੀ.) ਜਾਰੀ ਕੀਤਾ ਗਿਆ ਸੀ, ਤਾਂ ਜੋ ਉਹ ਦੇਸ਼ ਛੱਡ ਕੇ ਨਾ ਜਾ ਸਕਣ। ਮਨਪ੍ਰੀਤ ਬਾਦਲ ਨੇ ਵੀ ਆਪਣੀ ਜ਼ਮਾਨਤ ਪਟੀਸ਼ਨ ਵਾਪਿਸ ਲੈ ਲਈ ਹੈ। ਮਨਪ੍ਰੀਤ ਨੇ ਬਠਿੰਡਾ ਸੈਸ਼ਨ ਕੋਰਟ ਤੋਂ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ।