ਪੰਜਾਬ ਵਿਧਾਨ ਸਭਾ ‘ਚ ਸ਼੍ਰੋਮਣੀ ਅਕਾਲੀ ਦਲ ਵਿਧਾਨਕਾਰ ਪਾਰਟੀ ਵੱਲੋਂ ਦਿੱਤੇ ਅਧਿਕਾਰਾਂ ਦੀ ਵਰਤੋਂ ਹੋਏ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਮਨਪ੍ਰੀਤ ਸਿੰਘ ਇਯਾਲੀ ਨੁੰ ਅਕਾਲੀ ਦਲ ਪਾਰਟੀ ਦੇ ਵਿਧਾਇਕ ਦਲ ਦਾ ਆਗੂ ਨਿਯੁਕਤ ਕੀਤਾ ਹੈ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਚੀਫ ਵਿਪ੍ਹ ਹੋਣਗੇ।
ਮਨਪ੍ਰੀਤ ਸਿੰਘ ਇਯਾਲੀ ਦਾਖਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ ਅਤੇ ਤੀਜੀ ਵਾਰ ਵਿਧਾਇਕ ਬਣੇ ਹਨ ਜਦੋਂ ਕਿ ਡਾ. ਸੁਖਵਿੰਦਰ ਕੁਮਾਰ ਦੂਜੀ ਵਾਰ ਬੰਗਾ ਹਲਕੇ ਦੀ ਪ੍ਰਤੀਨਿਧਤਾ ਕਰ ਰਹੇ ਹਨ।