ਪੰਜਾਬ ਦੇ ਸਾਬਕਾ ਵਿੱਤ ਮੰਤਰੀ ਅਤੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਕਾਂਗਰਸ ਛੱਡ ਦਿੱਤੀ ਹੈ। ਉਨ੍ਹਾਂ ਆਪਣਾ ਅਸਤੀਫਾ ਰਾਹੁਲ ਗਾਂਧੀ ਨੂੰ ਭੇਜ ਦਿੱਤਾ ਹੈ। ਮਨਪ੍ਰੀਤ ਬਾਦਲ ਪਿਛਲੀ ਕਾਂਗਰਸ ਸਰਕਾਰ ਵਿੱਚ ਵਿੱਤ ਮੰਤਰੀ ਸਨ। ਹਾਲਾਂਕਿ ਇਸ ਵਾਰ ਉਹ ਬਠਿੰਡਾ ਤੋਂ ਚੋਣ ਹਾਰ ਗਏ ਸਨ। ਇਸ ਤੋਂ ਬਾਅਦ ਉਹ ਹੁਣ ਬੁੱਧਵਾਰ ਨੂੰ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਕੇਂਦਰੀ ਮੰਤਰੀ ਪੀਯੂਸ਼ ਗੋਇਲ ਨੇ ਉਨ੍ਹਾਂ ਨੂੰ ਭਾਜਪਾ ‘ਚ ਸ਼ਾਮਿਲ ਕਰਵਾਇਆ ਹੈ।
ਮਨਪ੍ਰੀਤ ਸਿੰਘ ਬਾਦਲ ਨੇ ਰਾਹੁਲ ਗਾਂਧੀ ਦੀ ਭਾਰਤ ਜੋੜੋ ਯਾਤਰਾ ਤੋਂ ਵੀ ਦੂਰੀ ਬਣਾਈ ਰੱਖੀ ਸੀ। ਇਸੇ ਕਰਕੇ ਪੰਜਾਬ ਵਿੱਚ ਯਾਤਰਾ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਉਹ ਕਿਤੇ ਨਜ਼ਰ ਨਹੀਂ ਆਏ।