ਰੋਜ਼ੀ ਰੋਟੀ ਖਾਤਿਰ ਵਿਦੇਸ਼ਾ ਜਾ ਵੱਸੇ ਪੰਜਾਬੀਆਂ ਦੀ ਦੂਜੀ ਪੀੜ੍ਹੀ ਹਰ ਖੇਤਰਾਂ ਵਿੱਚ ਵੱਡੀਆਂ ਮੱਲਾਂ ਮਾਰ ਰਹੀ ਹੈ। ਹਰ ਖੇਤਰ ਦੇ ਵਿੱਚ ਪੰਜਾਬੀਆਂ ਨੇ ਆਪਣਾ ਨਾਮ ਚਮਕਾਇਆ ਹੈ, ਭਾਵੇਂ ਭਾਰਤ ਹੋਵੇ ਜਾ ਭਾਰਤ ਤੋਂ ਬਾਹਰ ਦੀ ਗੱਲ ਹੋਵੇ। ਜੇਕਰ ਦੁਨੀਆ ਦੇ ਅਮਰੀਕਾ, ਕੈਨੇਡਾ, ਇੰਗਲੈਂਡ ਜਾ ਨਿਊਜ਼ੀਲੈਂਡ ਆਦਿ ਵਰਗੇ ਵੱਡੇ ਦੇਸ਼ਾ ਦੀ ਗੱਲ ਕੀਤੀ ਜਾਵੇ ਤਾਂ ਹਰ ਦੇਸ਼ ਵਿੱਚ ਪੰਜਾਬੀ ਪ੍ਰਮੁੱਖ ਅਹੁਦਿਆਂ ‘ਤੇ ਹਨ। ਜਿਨ੍ਹਾਂ ਦੀ ਪੂਰੀ ਦੁਨੀਆ ਦੇ ਵਿੱਚ ਚਰਚਾ ਕੀਤੀ ਜਾਂਦੀ ਹੈ।
ਅਜਿਹੀ ਹੀ ਇੱਕ ਹੋਰ ਮਿਸਾਲ ਸਾਹਮਣੇ ਨਿਊਜੀਲੈਂਡ ਤੋਂ ਸਾਹਮਣੇ ਆਈ ਹੈ, ਜਿਸ ਨੇ ਪੂਰੀ ਦੁਨੀਆ ਵਿੱਚ ਵੱਸਦੇ ਪੰਜਾਬੀਆਂ ਅਤੇ ਸਿੱਖ ਭਾਈਚਾਰੇ ਦੇ ਲੋਕਾਂ ਦਾ ਮਾਣ ਵਧਾਇਆ ਹੈ। ਇਹ ਮਾਣ ਦਸਤਾਰਧਾਰੀ ਸਿੱਖ ਨੌਜਵਾਨ ਮਨਸਿਮਰਤ ਸਿੰਘ ਨੇ ਨਿਊਜੀਲੈਂਡ ਫੌਜ ‘ਚ ਭਰਤੀ ਹੋ ਕੇ ਵਧਾਇਆ ਹੈ। ਵਾਇਓਰੂ ਮਿਲਟਰੀ ਕੈਂਪ ‘ਚ ਟਰੇਨਿੰਗ ਪੂਰੀ ਕਰਨ ਤੋਂ ਬਾਅਦ ਮਨਸਿਮਰਤ ਹੁਣ ਨਿਊਜੀਲੈਂਡ ਫੌਜ ‘ਚ ਆਪਣੀ ਸੇਵਾਵਾਂ ਨਿਭਾਵੇਗਾ। ਮਨਸਿਮਰਤ ਸਿੰਘ ਰਿਕਰੂਟ ਰੈਗੂਲਰ ਫੋਰਸ 401 ਦਾ ਨਵਾਂ ਗਰੈਜੂਏਟ ਹੈ। ਮਨਸਿਮਰਤ ਦਾ ਪਰਿਵਾਰ ਬੱਕਲੈਂਡ ਬੀਚ ਆਕਲੈਂਡ ਵਿੱਚ ਰਹਿੰਦਾ ਹੈ।