ਭਾਰਤੀ ਨਿਸ਼ਾਨੇਬਾਜ਼ ਮਨੂ ਭਾਕਰ ਨੇ ਇਤਿਹਾਸ ਰਚ ਦਿੱਤਾ ਹੈ। ਮਨੂ ਨੇ ਪੈਰਿਸ ਓਲੰਪਿਕ ਵਿੱਚ 10 ਮੀਟਰ ਏਅਰ ਪਿਸਟਲ ਮੁਕਾਬਲੇ ਵਿੱਚ ਕਾਂਸੀ ਦਾ ਤਗ਼ਮਾ ਜਿੱਤਿਆ ਹੈ। ਮਨੂ ਓਲੰਪਿਕ ‘ਚ ਤਮਗਾ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਨਿਸ਼ਾਨੇਬਾਜ਼ ਵੀ ਬਣ ਗਈ ਹੈ। ਮਨੂ ਨੇ ਫਾਈਨਲ ਵਿੱਚ ਕੁੱਲ 221.7 ਅੰਕ ਬਣਾਏ। ਮੌਜੂਦਾ ਪੈਰਿਸ ਓਲੰਪਿਕ ਵਿੱਚ ਭਾਰਤ ਦਾ ਇਹ ਪਹਿਲਾ ਤਮਗਾ ਸੀ। ਨਾਲ ਹੀ, ਓਲੰਪਿਕ ਦੇ ਇਤਿਹਾਸ ਵਿੱਚ ਨਿਸ਼ਾਨੇਬਾਜ਼ੀ ਵਿੱਚ ਭਾਰਤ ਦਾ ਇਹ ਪੰਜਵਾਂ ਤਮਗਾ ਹੈ। ਕੋਰੀਆਈ ਖਿਡਾਰੀਆਂ ਓ ਯੇ ਜਿਨ ਨੇ ਸੋਨ (243.2 ਅੰਕ) ਅਤੇ ਕਿਮ ਯੇਜੀ (241.3) ਨੇ ਚਾਂਦੀ ਦਾ ਤਗਮਾ ਜਿੱਤਿਆ।
