ਮੈਨੂਰੇਵਾ ਤੋਂ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਦਰਅਸਲ ਇੱਥੇ ਇੱਕ ਘਰ ‘ਤੇ ਬੀਤੀ ਰਾਤ ਗੋਲੀਆਂ ਚਲਾਈਆਂ ਗਈਆਂ ਹਨ। ਪੁਲਿਸ ਦਾ ਕਹਿਣਾ ਹੈ ਕਿ ਦੱਖਣ ਆਕਲੈਂਡ ਵਿੱਚ ਇੱਕ ਘਰ ਦੇ ਮਾਲਕ ਰਾਤੋ-ਰਾਤ ਜਾਇਦਾਦ ‘ਤੇ ਹੋਈ ਗੋਲੀਬਾਰੀ ‘ਚ ਜ਼ਖਮੀ ਹੋਣ ਤੋਂ ਵਾਲ-ਵਾਲ ਬਚ ਗਏ ਹਨ। ਪੁਲਿਸ ਦੇ ਬੁਲਾਰੇ ਨੇ ਦੱਸਿਆ ਕਿ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਕੀਤੀ ਗਈ ਹੈ, ਫਿਲਹਾਲ ਜਾਂਚ ਕੀਤੀ ਜਾ ਰਹੀ ਹੈ ਕਿ ਵਾਰਦਾਤ ਲਈ ਕੌਣ ਜ਼ਿੰਮੇਵਾਰ ਹੈ। ਐਮਰਜੈਂਸੀ ਸੇਵਾਵਾਂ ਨੂੰ ਰਾਤ 10:15 ਵਜੇ ਦੇ ਕਰੀਬ ਰੋਸਕਾਮਨ ਰੋਡ, ਮੈਨੁਰੇਵਾ ‘ਤੇ ਘਟਨਾ ਸਥਾਨ ‘ਤੇ ਬੁਲਾਇਆ ਗਿਆ ਸੀ। ਪੁਲਿਸ ਨੇ ਕਿਹਾ ਕਿ ਜਦੋਂ ਗੋਲੀਬਾਰੀ ਹੋਈ ਤਾਂ “ਘਰ ਦੇ ਅੰਦਰ ਕਈ ਲੋਕ ਮੌਜੂਦ ਸਨ ਪਰ ਸਾਰੇ ਸੁਰੱਖਿਅਤ ਹਨ” ਕਿਸੇ ਨੂੰ ਕੋਈ ਸੱਟ ਨਹੀਂ ਲੱਗੀ। ਬੁਲਾਰੇ ਨੇ ਕਿਹਾ, “ਸਾਡੀ ਜਾਂਚ ਵਿੱਚ ਸਹਾਇਤਾ ਕਰਨ ਵਾਲੀ ਕੋਈ ਵੀ ਜਾਣਕਾਰੀ ਦੇਣ ਵਾਲੇ ਨੂੰ ਸਾਡੀ 105 ਸੇਵਾ ਰਾਹੀਂ ਸਾਡੇ ਨਾਲ ਸੰਪਰਕ ਕਰਨਾ ਚਾਹੀਦਾ ਹੈ। ਫਾਈਲ ਨੰਬਰ 240618/0603 ਦਾ ਹਵਾਲਾ ਦੇ ਕੇ।”
![Manurewa house shot up](https://www.sadeaalaradio.co.nz/wp-content/uploads/2024/06/WhatsApp-Image-2024-06-18-at-07.42.51-950x534.jpeg)