[gtranslate]

ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਦੇ ਸ਼ਹੀਦੀ ਦਿਹਾੜੇ ਮੌਕੇ PM ਮੋਦੀ, CM ਭਗਵੰਤ ਮਾਨ ਸਮੇਤ ਇਨ੍ਹਾਂ ਆਗੂਆਂ ਨੇ ਦਿੱਤੀ ਸ਼ਰਧਾਂਜਲੀ

martyrs day 2022 tribute to

ਦੇਸ਼ ਨੂੰ ਆਜ਼ਾਦ ਕਰਵਾਉਣ ਲਈ ਕਈ ਯੋਧਿਆਂ ਨੇ ਸ਼ਹਾਦਤ ਦਾ ਜਾਮ ਪੀਤਾ ਹੈ, ਜਿਸ ਕਰ ਕੇ ਅੱਜ ਅਸੀਂ ਆਜ਼ਾਦੀ ਦਾ ਆਨੰਦ ਮਾਣ ਰਹੇ ਹਾਂ। ਜਦੋਂ ਵੀ ਕਿਤੇ ਦੇਸ਼ ਦੀ ਆਜ਼ਾਦੀ ਲਈ ਲੜਨ ਵਾਲੇ ਯੋਧਿਆਂ ਦੀ ਗੱਲ ਹੁੰਦੀ ਹੈ ਤਾਂ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਦਾ ਨਾਂਅ ਜਰੂਰ ਆਉਂਦਾ ਹੈ। ਦੇਸ਼ ਲਈ ਕੁਰਬਾਨ ਹੋਣ ਵਾਲੇ ਸਰਦਾਰ ਭਗਤ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਰਾਜਗੁਰੂ ਅਤੇ ਸੁਖਦੇਵ ਨੂੰ ਅੱਜ ਦੇ ਦਿਨ 23 ਮਾਰਚ, 1931 ਨੂੰ ਫਾਂਸੀ ਦਿੱਤੀ ਗਈ ਸੀ। ਜਿਸ ਕਰਕੇ ਅੱਜ ਭਾਰਤ ਅਤੇ ਪਾਕਿਸਤਾਨ ਵਿੱਚ ਸ਼ਹੀਦ ਭਗਤ ਸਿੰਘ , ਰਾਜਗੁਰੂ ਅਤੇ ਸੁਖਦੇਵ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਜਾ ਰਿਹਾ ਹੈ।

ਇਨ੍ਹਾਂ ਮਹਾਨ ਨਾਇਕਾਂ ਦੀ ਸ਼ਹੀਦੀ ਨੂੰ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰਾਸ਼ਟਰਪਤੀ ਰਾਮਨਾਥ ਕੋਵਿੰਦ, ਮੁੱਖ ਮੰਤਰੀ ਭਗਵੰਤ ਮਾਨ ਅਤੇ ਰਾਹੁਲ ਗਾਂਧੀ ਸਮੇਤ ਦੇਸ਼ ਦੀਆਂ ਅਨੇਕਾਂ ਸਖਸ਼ੀਅਤਾਂ ਨੇ ਟਵੀਟ ਰਾਹੀਂ ਸ਼ਹੀਦਾਂ ਨੂੰ ਸ਼ਰਧਾਂਜਲੀ ਭੇਂਟ ਕੀਤੀ ਹੈ। ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ “ਸ਼ਹੀਦੀ ਦਿਵਸ ‘ਤੇ ਭਾਰਤ ਮਾਤਾ ਦੇ ਅਮਰ ਪੁੱਤਰ ਵੀਰ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਨੂੰ ਸ਼ਰਧਾਂਜਲੀ। ਮਾਤ ਭੂਮੀ ਲਈ ਮਰਨ ਦਾ ਉਨ੍ਹਾਂ ਦਾ ਜਜ਼ਬਾ ਦੇਸ਼ ਵਾਸੀਆਂ ਨੂੰ ਹਮੇਸ਼ਾ ਪ੍ਰੇਰਨਾ ਦਿੰਦਾ ਰਹੇਗਾ। ਜੈ ਹਿੰਦ!”

ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ “ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਿਜਦਾ ਕਰਦਾ ਹਾਂ। ਆਓ ਦੇਸ਼ ਦੀ ਆਜ਼ਾਦੀ ਲਈ ਆਪਣੀਆਂ ਕੀਮਤੀ ਜਾਨਾਂ ਨਿਸ਼ਾਵਰ ਕਰਨ ਵਾਲੇ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਦੇ ਹੋਏ ਪੰਜਾਬ ਨੂੰ ਭ੍ਰਿਸ਼ਟਾਚਾਰ ਮੁਕਤ ਖ਼ੁਸ਼ਹਾਲ ਅਤੇ ਸੁਨਹਿਰਾ ਪੰਜਾਬ ਬਣਾਈਏ।”

ਕੇਂਦਰੀ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਂਜਲੀ ਭੇਂਟ ਕਰਦਿਆਂ ਕਿਹਾ ਕਿ ਸ਼ਹੀਦ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਭਾਰਤੀ ਆਜ਼ਾਦੀ ਅੰਦੋਲਨ ਦੇ ਅਜਿਹੇ ਮਜਬੂਤ ਥੰਮ੍ਹ ਸਨ, ਜਿਨ੍ਹਾਂ ਨੇ ਵਿਦੇਸ਼ੀ ਜ਼ੁਲਮਾਂ ਵਿਰੁੱਧ ਆਜ਼ਾਦੀ ਦੀ ਲੜਾਈ ਨੂੰ ਹੋਰ ਤਿੱਖਾ ਕੀਤਾ।

ਰਾਹੁਲ ਗਾਂਧੀ ਨੇ ਨੇ ਕਿਹਾ ਕਿ ਭਗਤ ਸਿੰਘ, ਸੁਖਦੇਵ ਅਤੇ ਰਾਜਗੁਰੂ ਦੇ ਜਿਹੜੇ ਵਿਚਾਰ ਹਨ ਸਦਾ ਅਮਰ ਰਹਿਣਗੇ।

Leave a Reply

Your email address will not be published. Required fields are marked *