ਗੁਆਂਢੀ ਦੇਸ਼ ਪਾਕਿਸਤਾਨ ਇਨ੍ਹੀਂ ਦਿਨੀਂ ਇੱਕ ਵਾਰ ਫਿਰ ਮੁਸ਼ਕਿਲਾਂ ਦਾ ਸਾਹਮਣਾ ਕਰ ਰਿਹਾ ਹੈ। ਭਾਰੀ ਮੀਂਹ ਕਾਰਨ ਪੂਰਾ ਦੇਸ਼ ‘ਚ ਹੜ੍ਹਾਂ ਦੀ ਮਾਰ ਝੱਲ ਰਿਹਾ ਹੈ, ਜਿਸ ‘ਚ 1000 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋਣ ਦੀ ਖਬਰ ਹੈ ਅਤੇ ਕਰੀਬ 33 ਲੱਖ ਲੋਕ ਬੇਘਰ ਹੋ ਗਏ ਹਨ। ਅਜਿਹੇ ‘ਚ ਪਾਕਿਸਤਾਨ ਦੀਆਂ ਸਾਰੀਆਂ ਵੱਡੀਆਂ ਹਸਤੀਆਂ ਨੇ ਦੇਸ਼ ਦੇ ਲੋਕਾਂ ਅਤੇ ਬਾਕੀ ਲੋਕਾਂ ਨੂੰ ਮਦਦ ਦੀ ਅਪੀਲ ਕੀਤੀ ਹੈ। ਅਦਾਕਾਰਾ ਮਹਿਵਿਸ਼ ਹਯਾਤ(mehwish-hayat) ਵੀ ਲੋਕਾਂ ਦੀ ਮਦਦ ਲਈ ਵੱਖ-ਵੱਖ ਰਾਹ ਅਪਣਾ ਰਹੀ ਹੈ।
ਪਾਕਿਸਤਾਨੀ ਅਦਾਕਾਰਾ ਮਹਿਵਿਸ਼ ਹਯਾਤ ਨੇ ਇੱਕ ਇੰਟਰਵਿਊ ਦੌਰਾਨ ਉੱਥੋਂ ਦੇ ਮੌਜੂਦਾ ਹਾਲਾਤ ਦੱਸੇ ਹਨ। ਅਦਾਕਾਰਾ ਨੇ ਲੱਖਾਂ ਪ੍ਰਭਾਵਿਤ ਲੋਕਾਂ ਦੀ ਤਰਫੋਂ ਮਦਦ ਦੀ ਅਪੀਲ ਕੀਤੀ ਹੈ। ਇਕ ਰਿਪੋਰਟ ਦਾ ਹਵਾਲਾ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਅਗਲੇ ਮਹੀਨੇ ਤੱਕ 70 ਹਜ਼ਾਰ ਤੋਂ ਵੱਧ ਗਰਭਵਤੀ ਔਰਤਾਂ ਦੇ ਜਣੇਪੇ ਹੋਣ ਦੀ ਉਮੀਦ ਹੈ। ਅਜਿਹੇ ‘ਚ ਉਨ੍ਹਾਂ ਕਿਹਾ ਕਿ ਉਹ ਖੁਦ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰਨਗੇ ਅਤੇ ਇਹ ਜਾਣਨ ਦੀ ਕੋਸ਼ਿਸ਼ ਕਰਨਗੇ ਕਿ ਉਨ੍ਹਾਂ ਦੀ ਕਿਵੇਂ ਮਦਦ ਕੀਤੀ ਜਾ ਸਕਦੀ ਹੈ।
ਇੰਨਾ ਹੀ ਨਹੀਂ, ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕਰਦੇ ਹੋਏ ਕਿਹਾ, ‘ਇਸ ਸਮੇਂ ਸਾਨੂੰ ਸੱਚਮੁੱਚ ਇਕਜੁੱਟ ਹੋ ਕੇ ਲੋਕਾਂ ਦੀ ਮਦਦ ਕਰਨ ਦੀ ਜ਼ਰੂਰਤ ਹੈ, ਕਿਉਂਕਿ ਮੇਰਾ ਮੰਨਣਾ ਹੈ ਕਿ ਜੇਕਰ ਤੁਸੀਂ ਇੱਕ ਜਾਨ ਬਚਾ ਰਹੇ ਹੋ, ਤਾਂ ਇਸ ਨਾਲ ਹਜ਼ਾਰਾਂ ਜਾਨਾਂ ਬਚਾਈਆਂ ਜਾ ਰਹੀਆਂ ਹਨ। ਜਿਹੜੀਆਂ ਔਰਤਾਂ ਆਪਣੇ ਬੱਚੇ ਨੂੰ ਜਨਮ ਦੇਣ ਜਾ ਰਹੀਆਂ ਹਨ, ਉਨ੍ਹਾਂ ਨੂੰ ਫਿਲਹਾਲ ਕਿਸੇ ਤਰ੍ਹਾਂ ਦੀ ਡਾਕਟਰੀ ਮਦਦ ਨਹੀਂ ਮਿਲੇਗੀ। ਉਨ੍ਹਾਂ ਨੂੰ ਦੇਖਭਾਲ ਦੀ ਲੋੜ ਹੋਵੇਗੀ।