ਬਹੁਤ ਸਾਰੇ ਅੰਤਰਰਾਸ਼ਟਰੀ ਕਲਾਕਾਰ ਪਹਿਲੇ ਦਿਨੋਂ ਹੀ ਨਵੇਂ ਖੇਤੀਬਾੜੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਹਨ ਅਤੇ ਕਿਸਾਨਾਂ ਦਾ ਸਮਰਥਨ ਕਰ ਰਹੇ ਹਨ ਅਤੇ ਹੁਣ ਇੱਕ ਵਾਰ ਫਿਰ ਸਾਬਕਾ ਅਮਰੀਕਨ ਐਡਲਟ ਸਟਾਰ, ਮੀਆ ਖਲੀਫਾ ਨੇ ਸੋਸ਼ਲ ਮੀਡੀਆ ਰਾਹੀਂ ਕਿਸਾਨਾਂ ਦੇ ਹੱਕ ‘ਚ ਅਤੇ ਲਖੀਮਪੁਰ ਖੀਰੀ ‘ਚ ਵਾਪਰੀ ਘਟਨਾ ਦਾ ਵਿਰੋਧ ਕੀਤਾ ਹੈ। ਮੀਆਂ ਖਲੀਫਾ ਨੇ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਸਾਂਝੀ ਕੀਤੀ ਹੈ। ਮੀਆਂ ਖਲੀਫਾ ਇਸ ਘਟਨਾ ‘ਚ ਜਾਨ ਗਵਾਉਣ ਵਾਲੇ ਕਿਸਾਨਾਂ ਦੇ ਨਾਮਾਂ ਦੇ ਨਾਲ ਤਸਵੀਰਾਂ ਸਾਂਝੀਆਂ ਕੀਤੀਆਂ ਹਨ।
ਉਸ ਨੇ ਭਾਰਤੀ ਸਰਕਾਰ ਦੇ ਵਿਰੋਧ ਵਿੱਚ ਪੋਸਟ ਸਾਂਝੀ ਕੀਤੀ ਹੈ । ਇਸ ਘਟਨਾ ਵਿੱਚ, ਕਿਸਾਨਾਂ ਦੁਆਰਾ ਕੀਤੇ ਜਾ ਰਹੇ ਵਿਰੋਧ ਦੌਰਾਨ ਵਾਪਰੀ ਘਟਨਾ ਵਿੱਚ ਅੱਠ ਲੋਕਾਂ ਦੀ ਜਾਨ ਚਲੀ ਗਈ ਸੀ। ਜਿਨ੍ਹਾਂ ਕਿਸਾਨਾਂ ਨੇ ਆਪਣੀ ਜਾਨ ਗਵਾਈ ਹੈ ਉਨ੍ਹਾਂ ‘ਚ ਨਛੱਤਰ ਸਿੰਘ (60), ਦਲਜੀਤ ਸਿੰਘ (35), ਲਵਪ੍ਰੀਤ ਸਿੰਘ (20) ਅਤੇ ਗੁਰਵਿੰਦਰ ਸਿੰਘ (19) ਸ਼ਾਮਿਲ ਹਨ