[gtranslate]

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਮਾਰਿਆ ਡੰਗ, ਹਸਪਤਾਲ ਕਰਵਾਉਣਾ ਪਿਆ ਦਾਖਲ, ਜਾਣੋ ਹਾਲਤ

minister harjot singh bains hospitalized

ਐਤਵਾਰ ਨੂੰ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੂੰ ਸੱਪ ਵੱਲੋਂ ਡੰਗੇ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਘਟਨਾ 15 ਅਗਸਤ ਦੀ ਦੱਸੀ ਜਾ ਰਹੀ ਹੈ। ਸੋਸ਼ਲ ਮੀਡੀਆ ਉਤੇ ਉਨ੍ਹਾਂ ਨੇ ਇਸ ਸਬੰਧੀ ਜਾਣਕਾਰੀ ਸਾਂਝੀ ਕੀਤੀ। ਹੜ੍ਹਾਂ ਦਾ ਜਾਇਜ਼ਾ ਲੈਣ ਮੌਕੇ ਹਰਜੋਤ ਸਿੰਘ ਬੈਂਸ ਨੂੰ ਸੱਪ ਨੇ ਡੰਗ ਲਿਆ ਸੀ। ਹਰਜੋਤ ਬੈਂਸ ਨੇ ਇਲਾਜ ਦੌਰਾਨ ਹਸਪਤਾਲ ਦੀ ਇੱਕ ਫੋਟੋ ਸਾਂਝੀ ਕੀਤੀ ਹੈ।

ਉਨ੍ਹਾਂ ਲਿਖਿਆ ਹੈ ਕਿ, “ਪ੍ਰਮਾਤਮਾ ਦੀ ਅਪਾਰ ਬਖਸ਼ਿਸ਼ ਨਾਲ ਮੇਰੇ ਹਲਕਾ ਸ੍ਰੀ ਆਨੰਦਪੁਰ ਸਾਹਿਬ ਵਿੱਚ ਹੜ੍ਹਾਂ ਕਰਕੇ ਪਾਣੀ ਭਰਨ ਕਾਰਨ ਪੈਦਾ ਹੋਏ ਹਾਲਾਤ ਹੁਣ ਕਾਫੀ ਠੀਕ ਹਨ। 15 ਅਗਸਤ ਨੂੰ ਜਦੋਂ ਹਲਕੇ ਦੇ ਪਿੰਡਾਂ ਵਿੱਚ ਪਾਣੀ ਭਰਨ ਦੀ ਸੂਚਨਾ ਮਿਲੀ ਤਾਂ ਮੈਂ ਆਪਣੇ ਹੋਰ ਸਾਰੇ ਰੁਝੇਵੇਂ ਰੱਦ ਕਰਕੇ ਦਿਨ-ਰਾਤ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ।
ਗੁਰੂ ਸਾਹਿਬ ਜੀ ਵੱਲੋਂ ਬਖਸ਼ੀ ਸੇਵਾ ਕਰਦਿਆਂ ਤਿੰਨ ਦਿਨ ਪਹਿਲਾਂ ਰਾਹਤ ਕਾਰਜਾਂ ਦੌਰਾਨ ਮੇਰੇ ਪੈਰ ‘ਤੇ ਜ਼ਹਿਰੀਲਾ ਸੱਪ ਲੜ ਗਿਆ ਸੀ। ਇਲਾਜ ਦੇ ਦੌਰਾਨ ਹੀ ਮੈਂ ਵਾਪਸ ਆਪਣੇ ਲੋਕਾਂ ਦੀ ਸੇਵਾ ਵਿੱਚ ਜੁਟ ਗਿਆ। ਵਾਹਿਗੁਰੂ ਜੀ ਦੀ ਮੇਹਰ, ਆਪ ਸਭ ਦੇ ਅਸ਼ੀਰਵਾਦ, ਦੁਆਵਾਂ ਅਤੇ ਅਰਦਾਸਾਂ ਸਦਕਾ ਹੁਣ ਮੈਂ ਹੁਣ ਬਿਲਕੁਲ ਠੀਕ ਹਾਂ। ਜ਼ਹਿਰ ਕਾਰਨ ਆਈ ਸੋਜ ਘੱਟ ਰਹੀ ਹੈ। ਸਾਰੇ ਡਾਕਟਰੀ ਟੈਸਟ ਵੀ ਹੁਣ ਨਾਰਮਲ ਆਏ ਹਨ। ਤੁਹਾਡਾ ਸਾਰਿਆਂ ਦਾ ਪਿਆਰ, ਸਾਥ ਅਤੇ ਅਸ਼ੀਰਵਾਦ ਹਮੇਸ਼ਾਂ ਮੈਨੂੰ ਸ਼ਕਤੀ ਅਤੇ ਹੌਂਸਲਾ ਦਿੰਦਾ ਰਿਹਾ ਹੈ। ਵਾਹਿਗੁਰੂ ਸੱਚੇ ਪਾਤਸ਼ਾਹ ਸਭ ਤੇ ਆਪਣਾ ਮੇਹਰ ਭਰਿਆ ਹੱਥ ਰੱਖਣ।”

Leave a Reply

Your email address will not be published. Required fields are marked *