[gtranslate]

ਜਾਂਚ ’ਚ ਸਹਿਯੋਗ ਨਹੀਂ ਕਰ ਰਹੇ ਰਿਸ਼ਵਤ ਮਾਮਲੇ ‘ਚ ਗ੍ਰਿਫਤਾਰ ਵਿਧਾਇਕ ਅਮਿਤ ਰਤਨ, ਵਿਜੀਲੈਂਸ ਨੇ 2 ਮਾਰਚ ਤੱਕ ਲਿਆ ਰਿਮਾਂਡ

mla amit rattan remand custody

ਪੰਜਾਬ ਵਿਜੀਲੈਂਸ ਬਿਊਰੋ ਨੇ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਿਤ ਰਤਨ ਕੋਟਫੱਤਾ ਨੂੰ ਬਠਿੰਡਾ ਅਦਾਲਤ ਵਿੱਚ ਪੇਸ਼ ਕਰਕੇ 4 ਦਿਨਾਂ ਦੇ ਰਿਮਾਂਡ ‘ਤੇ ਲਿਆ ਹੈ। ਕੋਟਫੱਤਾ ਬਠਿੰਡਾ ਦਿਹਾਤੀ ਤੋਂ ਵਿਧਾਇਕ ਹਨ। 16 ਫਰਵਰੀ ਨੂੰਉਨ੍ਹਾਂ ਦਾ ਪ੍ਰਾਈਵੇਟ ਪੀਏ ਰਿਸ਼ਮ ਸਿੰਘ ਬਠਿੰਡਾ ਵਿੱਚ 4 ਲੱਖ ਰੁਪਏ ਦੀ ਰਿਸ਼ਵਤ ਲੈਂਦਿਆਂ ਫੜਿਆ ਗਿਆ ਸੀ। ਫਿਰ ਵਿਧਾਇਕ ਕੋਟਫੱਤਾ ਤੋਂ ਵੀ ਕਰੀਬ 4 ਘੰਟੇ ਸਰਕਟ ਹਾਊਸ ‘ਚ ਪੁੱਛਗਿੱਛ ਕੀਤੀ ਗਈ ਸੀ।

ਡੀਐਸਪੀ ਕੁਲਵੰਤ ਸਿੰਘ ਨੇ ਦੱਸਿਆ ਕਿ ਵਿਧਾਇਕ ਅਮਿਤ ਜਾਂਚ ਵਿੱਚ ਕਿਸੇ ਤਰ੍ਹਾਂ ਦਾ ਸਹਿਯੋਗ ਨਹੀਂ ਕਰ ਰਹੇ ਹਨ। ਚੰਡੀਗੜ੍ਹ ਸਥਿਤ ਵਿਧਾਇਕ ਦੀ ਰਿਹਾਇਸ਼ ਤੋਂ ਕੁੱਝ ਕਾਗਜ਼ਾਤ ਮਿਲੇ ਹਨ, ਜਿਨ੍ਹਾਂ ਦੀ ਜਾਂਚ ਕੀਤੀ ਜਾ ਰਹੀ ਹੈ। ਪਹਿਲਾ ਵਿਜੀਲੈਂਸ ਨੇ ਵਿਧਾਇਕ ਕੋਟਫੱਤਾ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਇਸ ਤੋਂ ਬਾਅਦ ਰਿਸ਼ਵਤ ਦੇਣ ਵਾਲੀ ਮਹਿਲਾ ਸਰਪੰਚ ਦੇ ਪਤੀ ਨੇ ਆਡੀਓ ਰਿਕਾਰਡਿੰਗ ਜਾਰੀ ਕੀਤੀ। ਜਿਸ ਵਿੱਚ ਕਿਹਾ ਗਿਆ ਸੀ ਕਿ ਰਿਸ਼ਮ ਗਰਗ ਨੇ ਸਰਕਟ ਹਾਊਸ ਵਿੱਚ ਸਰਪੰਚ ਦੇ ਪਤੀ ਦੀ ਵਿਧਾਇਕ ਨਾਲ ਮੀਟਿੰਗ ਕਰਵਾਈ ਸੀ। ਜਿਸ ਵਿੱਚ ਵਿਧਾਇਕ ਨੂੰ ਸਰਪੰਚ ਦੇ ਪਤੀ ਨਾਲ ਸੌਦੇਬਾਜ਼ੀ ਕਰਦੇ ਸੁਣਿਆ ਗਿਆ। ਇਸ ਆਡੀਓ ਦੀ ਜਾਂਚ ਕੀਤੀ ਗਈ ਹੈ। ਜਿਸ ਵਿੱਚ ਵਿਧਾਇਕ ਦੀ ਆਵਾਜ਼ ਹੋਣ ਦੀ ਪੁਸ਼ਟੀ ਹੋਣ ਤੋਂ ਬਾਅਦ ਵਿਜੀਲੈਂਸ ਨੇ ਇਹ ਕਾਰਵਾਈ ਕੀਤੀ ਹੈ।

Likes:
0 0
Views:
401
Article Categories:
India News

Leave a Reply

Your email address will not be published. Required fields are marked *