ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਨੂੰ ਇੱਕ ਵਾਰ ਫਿਰ ਵੱਡਾ ਝਟਕਾ ਲੱਗਿਆ ਹੈ। ਦਰਅਸਲ ਵਿਧਾਨ ਸਭਾ ਚੋਣਾਂ ਤੋਂ ਕੁੱਝ ਦਿਨ ਪਹਿਲਾ ਸ੍ਰੀ ਹਰਗੋਬਿੰਦਪੁਰ ਤੋਂ ਕਾਂਗਰਸੀ ਵਿਧਾਇਕ ਬਲਵਿੰਦਰ ਸਿੰਘ ਲਾਡੀ ਮੁੜ ਹੋਏ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਵਿਧਾਇਕ ਲਾਡੀ ਬਟਾਲਾ ਵਿਖੇ ਸ਼ੁੱਕਰਵਾਰ ਸ਼ਾਮ ਵੇਲੇ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋਏ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਬਟਾਲਾ ਤੋਂ ਭਾਜਪਾ ਦੇ ਉਮੀਦਵਾਰ ਫਤਹਿਜੰਗ ਸਿੰਘ ਬਾਜਵਾ ਦੀ ਹਾਜ਼ਰ ਸਨ।
ਕਾਬਲੇਗੌਰ ਹੈ ਕਿ ਕੁੱਝ ਸਮਾਂ ਪਹਿਲਾਂ ਹੀ ਬਲਵਿੰਦਰ ਲਾਡੀ ਨੇ ਕਾਂਗਰਸ ਪਾਰਟੀ ਛੱਡ ਕੇ ਭਾਜਪਾ ਵਿਚ ਸ਼ਾਮਿਲ ਹੋਏ ਸਨ, ਪਰ 2 ਦਿਨਾਂ ਬਾਅਦ ਹੀ ਉਹ ਮੁੜ ਕਾਂਗਰਸ ਪਾਰਟੀ ਵਿੱਚ ਆ ਗਏ ਸਨ। ਸੀਐਮ ਚੰਨੀ ਨੇ ਉਨ੍ਹਾਂ ਨੂੰ ਮੁੜ ਕਾਂਗਰਸ ਵਿੱਚ ਲਿਆਂਦਾ ਸੀ। ਬਲਵਿੰਦਰ ਲਾਡੀ ਨੇ ਦੋ ਮਹੀਨਿਆਂ ਵਿੱਚ 2 ਵਾਰ ਕਾਂਗਰਸ ਪਾਰਟੀ ਅਤੇ ਇੱਕ ਵਾਰ ਭਾਜਪਾ ਪਾਰਟੀ ਛੱਡੀ ਹੈ। ਕਾਂਗਰਸ ਪਾਰਟੀ ਨੇ ਮੌਜੂਦਾ ਵਿਧਾਇਕ ਦੀ ਟਿਕਟ ਕੱਟ ਦਿੱਤੀ ਸੀ। ਇਸ ਤੋਂ ਬਾਅਦ ਲਾਡੀ ਕਾਂਗਰਸ ਤੋਂ ਨਰਾਜ਼ ਚੱਲ ਰਹੇ ਸਨ ਅਤੇ ਸ਼ੁੱਕਰਵਾਰ ਨੂੰ ਉਹ ਮੁੜ ਭਾਜਪਾ ਵਿੱਚ ਸ਼ਾਮਿਲ ਹੋਏ ਹਨ।