[gtranslate]

ਪੰਜਾਬ ਚੋਣਾਂ : ਕਾਂਗਰਸ ਨੂੰ ਵੱਡਾ ਝਟਕਾ, ਪ੍ਰਤਾਪ ਬਾਜਵਾ ਦੇ ਭਰਾ ਵਿਧਾਇਕ ਫਤਿਹਜੰਗ ਬਾਜਵਾ BJP ‘ਚ ਹੋਏ ਸ਼ਾਮਿਲ

mla fatehjang bajwa joins bjp

ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਕਾਂਗਰਸ ਨੂੰ ਇੱਕ ਵੱਡਾ ਝਟਕਾ ਲੱਗਿਆ ਹੈ। ਕਾਦੀਆਂ ਹਲਕੇ ਤੋਂ ਵਿਧਾਇਕ ਅਤੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਦੇ ਭਰਾ ਫਤਿਹਜੰਗ ਸਿੰਘ ਬਾਜਵਾ ਕਾਂਗਰਸ ਨੂੰ ਅਲਵਿਦਾ ਆਖ ਮੰਗਲਵਾਰ ਨੂੰ ਭਾਜਪਾ ਦੇ ਵਿੱਚ ਸ਼ਾਮਿਲ ਹੋ ਗਏ ਹਨ। ਫਤਿਹਜੰਗ ਸਿੰਘ ਬਾਜਵਾ ਦਾ ਕਾਂਗਰਸ ਛੱਡ ਭਾਜਪਾ ‘ਚ ਸ਼ਾਮਿਲ ਹੋਣਾ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਹੀ ਕਾਂਗਰਸ ਨੂੰ ਮਾਝੇ ਵਿੱਚ ਇੱਕ ਬਹੁਤ ਵੱਡਾ ਝਟਕਾ ਹੈ।

ਦਈਏ ਕਿ ਕਿਸਾਨ ਅੰਦੋਲਨ ਮੁਲਤਵੀ ਹੋਣ ਤੋਂ ਬਾਅਦ ਵਿਧਾਨ ਸਭਾ ਚੋਣਾਂ ਨੇੜੇ ਆਉਂਦਿਆਂ ਹੀ ਇੱਕ ਤੋਂ ਬਾਅਦ ਇੱਕ ਕਾਂਗਰਸ, ਅਕਾਲੀ ਦਲ ਪਾਰਟੀਆਂ ਸਮੇਤ ਸਿਆਸਤ ਦੇ ਕਈ ਵੱਡੇ ਨਾਮ ਲਗਾਤਾਰ ਭਾਜਪਾ ਵਿਚ ਸ਼ਾਮਿਲ ਹੋ ਰਹੇ ਹਨ। ਇਸ ਤੋਂ ਇਲਾਵਾ ਕ੍ਰਿਕਟਰ ਦਿਨੇਸ਼ ਮੋਂਗੀਆ ਵੀ ਅੱਜ ਦਿੱਲੀ ਵਿੱਚ ਭਾਜਪਾ ਵਿੱਚ ਸ਼ਾਮਿਲ ਹੋ ਗਏ ਹਨ। ਨਵਜੋਤ ਸਿੰਘ ਸਿੱਧੂ ਨੇ ਹਾਲ ਹੀ ਵਿੱਚ ਬਾਜਵਾ ਨੂੰ ਕਾਦੀਆਂ ਤੋਂ ਉਮੀਦਵਾਰ ਐਲਾਨਿਆ ਸੀ। ਹਾਲਾਂਕਿ ਕਾਦੀਆਂ ਸੀਟ ਤੋਂ ਪ੍ਰਤਾਪ ਸਿੰਘ ਬਾਜਵਾ ਵੀ ਦਾਅਵਾ ਪੇਸ਼ ਕਰ ਰਹੇ ਸਨ। ਉਨ੍ਹਾਂ ਦਾ ਕਹਿਣਾ ਹੈ ਕਿ ਉਹ ਕਾਦੀਆਂ ਤੋਂ ਚੋਣ ਲੜਨਗੇ ਪਰ ਕਿਸ ਦੇ ਖਿਲਾਫ ਹੋਵੇਗਾ ਇਹ ਸਮਾਂ ਆਉਣ ‘ਤੇ ਪਤਾ ਲੱਗੇਗਾ। ਇਸ ਤੋਂ ਪਹਿਲਾਂ ਕੈਪਟਨ ਦੇ ਕਰੀਬੀ ਰਾਣਾ ਗੁਰਮੀਤ ਸਿੰਘ ਸੋਢੀ ਭਾਜਪਾ ਵਿੱਚ ਸ਼ਾਮਿਲ ਹੋਏ ਸਨ।

Leave a Reply

Your email address will not be published. Required fields are marked *