ਕੇਂਦਰ ਦੀ ਮੋਦੀ ਸਰਕਾਰ ਨੇ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਤੋਂ ਬਾਅਦ MSP ਸਣੇ ਕਿਸਾਨਾਂ ਦੇ ਰਹਿੰਦੇ ਮੁੱਦਿਆਂ ਦਾ ਹੱਲ ਕਰਨ ਲਈ ਹੁਣ ਕਮੇਟੀ ਬਣਾਉਣ ਦਾ ਫੈਸਲਾ ਕੀਤਾ ਹੈ।ਇਸ ਦੇ ਲਈ ਕੇਂਦਰ ਸਰਕਾਰ ਨੇ ਕਿਸਾਨਾਂ ਕੋਲੋਂ ਪੰਜ ਮੈਂਬਰਾਂ ਦੇ ਨਾਂ ਮੰਗੇ ਹਨ। ਕਿਸਾਨ ਹੁਣ ਕੱਲ ਤੱਕ ਇਹ 5 ਨਾਂ ਫਾਈਨਲ ਕਰਕੇ ਕੇਂਦਰ ਸਰਕਾਰ ਨੂੰ ਭੇਜਣਗੇ। ਸੂਤਰਾਂ ਮੁਤਾਬਿਕ ਕੇਂਦਰ ਸਰਕਾਰ ਨੇ ਸੰਯੁਕਤ ਕਿਸਾਨ ਮੋਰਚੇ ਨੂੰ ਇਸ ਮੁੱਦੇ ‘ਤੇ ਗੱਲਬਾਤ ਦਾ ਪ੍ਰਸਤਾਵ ਦਿੱਤਾ ਹੈ।
ਇਸ ਲਈ ਕਿਸਾਨ ਮੋਰਚੇ ਨੂੰ ਆਪਣੇ 5 ਨੇਤਾਵਾਂ ਦੇ ਨਾਂ ਦੇਣ ਲਈ ਕਿਹਾ ਗਿਆ ਹੈ, ਜੋ ਗੱਲਬਾਤ ਦੌਰਾਨ ਬੈਠਕ ਵਿੱਚ ਮੌਜੂਦ ਰਹਿਣਗੇ। 1 ਦਸੰਬਰ ਨੂੰ ਸੰਯੁਕਤ ਕਿਸਾਨ ਮੋਰਚਾ ਦੀ ਬੈਠਕ ਹੋਵੇਗੀ। ਇਸ ਤੋਂ ਬਾਅਦ ਅਗਲੀ ਰਣਨੀਤੀ ਉਤੇ ਫੈਸਲਾ ਲਿਆ ਜਾਵੇਗਾ। ਹਾਲਾਂਕਿ, 1 ਦਸੰਬਰ ਨੂੰ ਹੋਣ ਵਾਲੀ ਬੈਠਕ ਤੋਂ ਇਲਾਵਾ ਸੰਯੁਕਤ ਕਿਸਾਨ ਮੋਰਚਾ ਨੇ 4 ਦਸੰਬਰ ਨੂੰ ਵੀ ਆਪਣੀ ਇੱਕ ਹੋਰ ਅਗਲੀ ਬੈਠਕ ਬੁਲਾਈ ਹੈ।