ਡਰੱਗ ਮਾਮਲੇ ‘ਚ ਫਸੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਮਜੀਠੀਆ ਨੂੰ ਝਟਕਾ ਦਿੰਦਿਆਂ ਮੋਹਾਲੀ ਦੀ ਸਥਾਨਕ ਅਦਾਲਤ ਨੇ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ ਹੈ। ਦੱਸ ਦੇਈਏ ਕਿ ਲੰਘੇ ਦਿਨ ਮਜੀਠੀਆ ਵੱਲੋਂ ਅਦਾਲਤ ਵਿੱਚ ਆਤਮ ਸਮਰਪਣ ਕੀਤਾ ਗਿਆ ਸੀ, ਜਿਸ ਪਿੱਛੋਂ ਅਦਾਲਤ ਨੇ ਉਨ੍ਹਾਂ ਨੂੰ 8 ਮਾਰਚ ਤੱਕ ਜੂਡੀਸੀਅਲ ਰਿਮਾਂਡ ‘ਤੇ ਭੇਜ ਦਿੱਤਾ ਸੀ।
ਇਸ ਤੋਂ ਪਹਿਲਾ ਡਰੱਗ ਮਾਮਲੇ ‘ਚ ਬਿਕਰਮ ਮਜੀਠੀਆ ਦੀ ਜ਼ਮਾਨਤ ‘ਤੇ ਮੋਹਾਲੀ ਅਦਾਲਤ ‘ਚ ਬਹਿਸ ਤੋਂ ਬਾਅਦ ਅਦਾਲਤ ਨੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ। ਬਿਕਰਮ ਸਿੰਘ ਮਜੀਠੀਆ ਨੂੰ ਪਟਿਆਲਾ ਦੀ ਜੇਲ੍ਹ ਵਿੱਚ ਭੇਜਿਆ ਗਿਆ ਸੀ। ਇਸ ਮੌਕੇ ਉਨ੍ਹਾਂ ਦਾ ਕਹਿਣਾ ਸੀ ਕਿ ਜਿੰਨ੍ਹਾਂ ਨੇ ਝੂਠਾ ਕੇਸ ਬਣਾਇਆ ਹੈ ਉਨ੍ਹਾਂ ਦੀ ਦਾਲ ਨਹੀਂ ਗਲਣੀ ਹੈ। ਬਿਕਰਮ ਸਿੰਘ ਮਜੀਠੀਆ ਦਾ ਕਹਿਣਾ ਹੈ ਕਿ ਜਿੱਤ ਸੱਚਾਈ ਆਖਿਰ ਹੋਵੇਗੀ। ਉਨ੍ਹਾਂ ਨੇ ਕਿਹਾ ਹੈ ਕਿ ਮੇਰੇ ਉੱਤੇ ਝੂਠਾ ਕੇਸ ਬਣਾਇਆ ਹੈ।