ਸਾਬਕਾ ਵਿਧਾਇਕ ਸੁਖਪਾਲ ਖਹਿਰਾ ਦੀਆਂ ਮੁਸ਼ਕਿਲਾਂ ‘ਚ ਵਾਧਾ ਹੁੰਦਾ ਨਜਰ ਆ ਰਿਹਾ ਹੈ। ਬੀਤੇ ਦਿਨ ਮੋਹਾਲੀ ਕੋਰਟ ਨੇ ਈ. ਡੀ. ਨੂੰ ਸੁਖਪਾਲ ਖਹਿਰਾ ਦਾ 7 ਦਿਨਾਂ ਦਾ ਰਿਮਾਂਡ ਦੇ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਕੋਲੋਂ ਕਈ ਮਾਮਿਲਆਂ ‘ਤੇ ਪੁੱਛਗਿੱਛ ਕੀਤੀ ਜਾਵੇਗੀ। ਅਦਾਲਤ ਵਲੋਂ ਈ.ਡੀ. ਦੇ ਵਕੀਲ ਅਤੇ ਬਚਾਅ ਪੱਖ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸੁਖਪਾਲ ਸਿੰਘ ਖਹਿਰਾ ਨੂੰ ਸੱਤ ਦਿਨਾਂ ਦੇ ਰਿਮਾਂਡ ‘ਤੇ ਭੇਜਦਿਆਂ 18 ਨਵੰਬਰ ਨੂੰ ਮੁੜ ਅਦਾਲਤ ਵਿੱਚ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਈ. ਡੀ. ਹਿਰਾਸਤ ਵਿੱਚ ਖਹਿਰਾ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੇਰੇ ਉਤੇ ਲਗਾਏ ਗਏ ਸਾਰੇ ਇਲਜ਼ਾਮ ਝੂਠੇ ਤੇ ਬੇਬੁਨਿਆਦ ਹਨ। ਮੈਂ ਬੇਕਸੂਰ ਹਾਂ ਤੇ ਇਸ ਦੇ ਮੇਰੇ ਕੋਲ ਸਬੂਤ ਵੀ ਹਨ। ਉਨ੍ਹਾਂ ਕਿਹਾ ਕਿ ਸਿਆਸੀ ਰੰਜਿਸ਼ ਕਰਕੇ ਅਜਿਹਾ ਕੀਤੀ ਜਾ ਰਿਹਾ ਹੈ। ਮਿਲੀ ਜਾਣਕਾਰੀ ਮੁਤਾਬਿਕ ਅਦਾਲਤ ਵਿੱਚ ਈਡੀ ਵਲੋਂ ਸੁਖਪਾਲ ਖਹਿਰਾਂ ਦਾ 14 ਦਿਨਾਂ ਦਾ ਰਿਮਾਂਡ ਮੰਗਿਆ ਜਾ ਰਿਹਾ ਸੀ ਪਰ ਖਹਿਰਾ ਦੇ ਵਕੀਲਾਂ ਨੇ ਰਿਮਾਂਡ ਦੀ ਵਿਰੋਧ ਕੀਤਾ ਸੀ। ਇਸ ਤੋਂ ਬਾਅਦ ਅਦਾਲਤ ਨੇ ਈਡੀ ਨੂੰ ਖਹਿਰਾ ਦਾ 7 ਦਿਨਾਂ ਰਿਮਾਂਡ ਦੇ ਦਿੱਤਾ। ਹੁਣ ਈਡੀ ਸੁਖਪਾਲ ਖਹਿਰਾ ਤੋਂ ਦਿੱਲੀ ਵਿੱਚ ਪੁੱਛਗਿੱਛ ਕਰੇਗੀ।