[gtranslate]

ਜਲੰਧਰ : ਜ਼ਿਮਨੀ ਚੋਣ ਤੋਂ ਪਹਿਲਾਂ ਭਾਜਪਾ ਨੂੰ ਵੱਡਾ ਝਟਕਾ, ਮਹਿੰਦਰ ਭਗਤ ਨੇ ਫੜਿਆ ਝਾੜੂ

mohinder bhagat joined aap

ਜਲੰਧਰ ਲੋਕ ਸਭਾ ਸੀਟ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਸਿਆਸੀ ਹਲਚਲ ਜਾਰੀ ਹੈ। ਜਲੰਧਰ ਪੱਛਮੀ ਤੋਂ ਭਾਜਪਾ ਦੇ ਸੀਨੀਅਰ ਆਗੂ ਅਤੇ ਦੋ ਵਾਰ ਵਿਧਾਇਕ ਰਹਿ ਚੁੱਕੇ ਸਾਬਕਾ ਮੰਤਰੀ ਭਗਤ ਚੁੰਨੀਲਾਲ ਦੇ ਪੁੱਤਰ ਮਹਿੰਦਰ ਭਗਤ ਸ਼ੁੱਕਰਵਾਰ ਦੁਪਹਿਰ ਚੰਡੀਗੜ੍ਹ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋ ਗਏ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਨੂੰ ‘ਆਪ’ ਦੀ ਮੈਂਬਰਸ਼ਿਪ ਦਿਵਾਈ ਹੈ।

ਜਲੰਧਰ ਪੱਛਮੀ ਦੀ ਸਿਆਸਤ ‘ਚ ਭਗਤ ਪਰਿਵਾਰ ਭਾਜਪਾ ਦੇ ਸਰਗਰਮ ਨੇਤਾਵਾਂ ‘ਚ ਸਭ ਤੋਂ ਅੱਗੇ ਸੀ ਪਰ ‘ਆਪ’ ‘ਚ ਜਾਂਦੇ ਹੀ ਭਾਜਪਾ ਨੂੰ ਵੱਡਾ ਝਟਕਾ ਲੱਗਾ ਹੈ। ਇਸ ਤੋਂ ਪਹਿਲਾਂ ਹਲਕਾ ਪੱਛਮੀ ਦੇ ਸਾਬਕਾ ਕਾਂਗਰਸੀ ਵਿਧਾਇਕ ਸੁਸ਼ੀਲ ਰਿੰਕੂ, ਡਿਪਟੀ ਮੇਅਰ ਹਰਸਿਮਰਨਜੀਤ ਸਿੰਘ ਬੰਟੀ, ਕਾਂਗਰਸ ਤੇ ਭਾਜਪਾ ਦੇ ਕਈ ਕੌਂਸਲਰ, ਕਈ ਵੱਡੇ ਅਕਾਲੀ ਆਗੂ ‘ਆਪ’ ਵਿੱਚ ਸ਼ਾਮਿਲ ਹੋ ਚੁੱਕੇ ਹਨ।

Leave a Reply

Your email address will not be published. Required fields are marked *