ਭਾਰਤੀ ਟੀਮ ਦੇ ਦਿੱਗਜ ਆਫ ਸਪਿਨਰ ਹਰਭਜਨ ਸਿੰਘ ਨੇ ਸ਼ੁੱਕਰਵਾਰ ਨੂੰ ਅੰਤਰਰਾਸ਼ਟਰੀ ਕ੍ਰਿਕਟ ਦੇ ਸਾਰੇ ਰੂਪਾਂ ਤੋਂ ਸੰਨਿਆਸ ਲੈ ਲਿਆ ਹੈ। ਹਰਭਜਨ ਦੇ ਸੰਨਿਆਸ ਤੋਂ ਬਾਅਦ ਹੁਣ ਰਾਜਨੀਤੀ ‘ਚ ਆਉਣ ਦੀਆਂ ਖਬਰਾਂ ਵੀ ਚਰਚਾ ਦਾ ਵਿਸ਼ਾ ਬਣੀਆਂ ਹੋਈਆਂ ਹਨ। ਹੁਣ ਭੱਜੀ ਦੇ ਸੰਨਿਆਸ ਤੋਂ ਬਾਅਦ ਅਟਕਲਾਂ ਲਗਾਈਆਂ ਜਾ ਰਹੀਆਂ ਹਨ ਕਿ ਉਹ ਸਿਆਸੀ ਪਾਰੀ ਖੇਡ ਸਕਦੇ ਹਨ। ਜਿਸ ਤੋਂ ਬਾਅਦ ਇੰਗਲੈਂਡ ਦੇ ਸਾਬਕਾ ਕ੍ਰਿਕਟਰ ਮੌਂਟੀ ਪਨੇਸਰ ਨੇ ਭੱਜੀ ਨੂੰ ਪੰਜਾਬ ਦੇ ਲੋਕਾਂ ਦੀ ਸੇਵਾ ਕਰਨ ਲਈ ਰਾਜਨੀਤੀ ਵਿੱਚ ਆਉਣ ਦੀ ਬੇਨਤੀ ਕੀਤੀ ਹੈ। ਮੌਂਟੀ ਪਨੇਸਰ ਨੇ ਟਵੀਟ ਕੀਤਾ, “ਪੰਜਾਬ ਨੂੰ ਨੌਜਵਾਨ ਨੇਤਾ ਦੀ ਲੋੜ ਹੈ। ਹਰਭਜਨ ਨਵੀਂ ਅਤੇ ਪੁਰਾਣੀ ਪੀੜ੍ਹੀ ਨੂੰ ਜੋੜਨ ਵਾਲਾ ਵਿਅਕਤੀ ਹੈ।”
Punjab need a young leader, Harbhajan is the man connecting the younger and older generations. @harbhajan_singh #HarbhajanSingh pic.twitter.com/rPxO3cuvpM
— Monty Panesar (@MontyPanesar) December 24, 2021
ਹਾਲ ਹੀ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਹਰਭਜਨ ਸਿੰਘ ਨਾਲ ਇੱਕ ਫੋਟੋ ਸ਼ੇਅਰ ਕੀਤੀ ਸੀ। ਜਿਸ ‘ਚ ਸਿੱਧੂ ਨੇ ਲਿਖਿਆ ਸੀ ਕਿ ‘ਸੰਭਾਵਨਾਵਾਂ ਨਾਲ ਭਰੀ ਤਸਵੀਰ’। ਉਦੋਂ ਤੋਂ ਹਰਭਜਨ ਸਿੰਘ ਦੇ ਰਾਜਨੀਤੀ ਵਿੱਚ ਆਉਣ ਦੀਆਂ ਅਟਕਲਾਂ ਨੇ ਜ਼ੋਰ ਫੜ ਲਿਆ ਹੈ। ਵੈਸੇ, ਰਾਜਨੀਤੀ ਵਿੱਚ ਆਉਣ ਤੋਂ ਪਹਿਲਾਂ ਭੱਜੀ ਚੰਗੀ ਤਰ੍ਹਾਂ ਸੋਚਣਾ ਚਾਹੁੰਦੇ ਹਨ।