ਪੰਜਾਬ ਦੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਯੂਟਿਊਬ ਅਕਾਊਂਟ ਦੇ ਸਬਸਕ੍ਰਾਈਬਰਸ ਦੀ ਗਿਣਤੀ 2 ਕਰੋੜ ਤੋਂ ਪਾਰ ਹੋ ਗਈ ਹੈ। ਉਦੋਂ ਤੋਂ ਮੂਸੇਵਾਲਾ ਦੀ ਟੀਮ ਕਾਫੀ ਉਤਸ਼ਾਹਿਤ ਹੈ। ਟੀਮ ਵੱਲੋਂ ਸਿੱਧੂ ਦੇ ਸਾਰੇ ਹਿੱਟ ਗੀਤਾਂ ਦੇ ਪੋਸਟਰਾਂ ਦਾ ਕੋਲਾਜ ਬਣਾ ਕੇ ਸੋਸ਼ਲ ਮੀਡੀਆ ਅਕਾਊਂਟ ‘ਤੇ ਸਾਂਝਾ ਕੀਤਾ ਗਿਆ ਹੈ। ਇਸ ਦੇ ਨਾਲ ਹੀ ਇਸ ਸਫਲਤਾ ਦਾ ਵੀ ਜ਼ਿਕਰ ਕੀਤਾ ਗਿਆ ਹੈ। ਟੀਮ ਦਾ ਦਾਅਵਾ ਹੈ ਕਿ ਸਿੱਧੂ ਭਾਰਤ ਦੇ ਸਭ ਤੋਂ ਵੱਧ ਸਬਸਕ੍ਰਾਈਬ ਕੀਤੇ ਵਿਅਕਤੀਗਤ ਕਲਾਕਾਰ ਬਣ ਗਏ ਹਨ। ਸਿੱਧੂ ਯੂਟਿਊਬ ‘ਤੇ ਸਭ ਤੋਂ ਵੱਧ ਸਬਸਕ੍ਰਾਈਬਰਸ ਵਾਲਾ ਇਕਲੌਤਾ ਪੰਜਾਬੀ ਕਲਾਕਾਰ ਵੀ ਹੈ। ਸਿੱਧੂ ਦੇ ਕੁੱਲ ਯੂਟਿਊਬ ਵਿਊਜ਼ ਹੁਣ ਤੱਕ 5.7 ਬਿਲੀਅਨ ਤੋਂ ਵੱਧ ਹਨ।
ਸਿੱਧੂ ਮੂਸੇਵਾਲਾ ਦਾ 29 ਮਈ 2022 ਨੂੰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੇ ਪੁਰਾਣੇ ਰਿਕਾਰਡ ਗੀਤ ਉਨ੍ਹਾਂ ਦੇ ਪਿਤਾ ਬਲਕੌਰ ਸਿੰਘ ਵੱਲੋਂ ਰਿਲੀਜ਼ ਕੀਤੇ ਜਾ ਰਹੇ ਹਨ। ਸਿੱਧੂ ਦੀ ਮੌਤ ਤੋਂ ਬਾਅਦ ਹੁਣ ਤੱਕ ਤਿੰਨ ਗੀਤ ਰਿਲੀਜ਼ ਹੋ ਚੁੱਕੇ ਹਨ। ਸਾਰੇ ਗੀਤਾਂ ਦੇ ਵਿਊਜ਼ ਲੱਖਾਂ ‘ਚ ਹੋ ਚੁੱਕੇ ਹਨ।