ਪੰਜਾਬੀ ਗਾਇਕ ਤੇ ਕਾਂਗਰਸੀ ਆਗੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਗੈਂਗਵਾਰ ਦਾ ਖ਼ਦਸ਼ਾ ਜਤਾਇਆ ਜਾ ਰਿਹਾ ਹੈ। ਪਿਛਲੇ ਐਤਵਾਰ ਨੂੰ ਸਿੱਧੂ ਮੂਸੇਵਾਲਾ ਦਾ ਕਤਲ ਕੀਤਾ ਗਿਆ ਸੀ। ਪਰ ਹੁਣ ਇਸ ਮਾਮਲੇ ‘ਚ ਬੰਬੀਹਾ ਗਰੁੱਪ ਨੇ ਫਿਰ ਇੱਕ ਧਮਕੀ ਦਿੱਤੀ ਹੈ। ਇਸ ਵਾਰ ਗੈਂਗਸਟਰ ਭੁੱਪੀ ਰਾਣਾ ਨੇ ਇੱਕ ਪੋਸਟ ਪਾਈ ਹੈ। ਭੁੱਪੀ ਰਾਣਾ ਨੇ ਕਿਹਾ ਕਿ ‘ਸਾਡਾ ਨਾਮ ਜੋੜ ਕੇ ਮੂਸੇਵਾਲਾ ਨੂੰ ਮਾਰਿਆ ਗਿਆ ਹੈ। ਹੁਣ ਅਸੀਂ ਜਾਣਦੇ ਹਾਂ ਕਿ ਅਸੀਂ ਕੀ ਕਰਨਾ ਹੈ। ਮੂਸੇਵਾਲਾ ਦੇ ਕਾਤਲਾਂ ਦਾ ਪਤਾ ਦੱਸਣ ਵਾਲੇ ਨੂੰ ਦਿੱਤਾ ਜਾਵੇਗਾ 5 ਲੱਖ ਦਾ ਇਨਾਮ। ਇਸ ਦੇ ਨਾਲ ਹੀ ਕਿਹਾ ਗਿਆ ਹੈ ਕਿ ਜਾਣਕਾਰੀ ਦੇਣ ਵਾਲੇ ਦੀ ਪਹਿਚਾਣ ਵੀ ਗੁਪਤ ਰੱਖੀ ਜਾਵੇਗੀ।
ਇਸ ਤੋਂ ਪਹਿਲਾਂ ਦਵਿੰਦਰ ਬੰਬੀਹਾ ਗਰੁੱਪ ਵੀ ਸਾਹਮਣੇ ਆਇਆ ਹੈ। ਦਵਿੰਦਰ ਬੰਬੀਹਾ ਗਰੁੱਪ ਨੇ ਮੂਸੇਵਾਲਾ ਦੇ ਕਤਲ ਦਾ ਬਦਲਾ ਦੋ ਦਿਨਾਂ ਵਿੱਚ ਲੈਣ ਦੀ ਧਮਕੀ ਦਿੱਤੀ ਸੀ। ਇਸ ਗਰੁੱਪ ਨੇ ਫੇਸਬੁਕ ਪੋਸਟ ਪਾ ਕੇ ਕਿਹਾ ਸੀ ਕਿ ‘ਮੂਸੇਵਾਲਾ ਦਾ ਉਨ੍ਹਾਂ ਨਾਲ ਕੋਈ ਸਬੰਧ ਨਹੀਂ ਹੈ। ਫਿਰ ਵੀ ਉਸਦਾ ਨਾਮ ਸਾਡੇ ਨਾਲ ਜੋੜਿਆ ਜਾ ਰਿਹਾ ਹੈ। ਇਸ ਲਈ ਉਹ ਇਸ ਦਾ ਬਦਲਾ ਲੈਣਗੇ। 2 ਦਿਨਾਂ ਦੇ ਅੰਦਰ ਦੇਵੇਗਾ ਨਤੀਜਾ।’
ਦੱਸ ਦੇਈਏ ਕਿ ਪੰਜਾਬੀ ਗਾਇਕ ਤੇ ਕਾਂਗਰਸ ਲੀਡਰ ਸਿੱਧੂ ਮੂਸੇਵਾਲਾ ਦੇ ਕਤਲ ਮਾਮਲੇ ਵਿੱਚ ਲਾਰੈਂਸ ਬਿਸ਼ਨੋਈ ਦੇ ਇੱਕ ਹੋਰ ਸਾਥੀ ਨੇ ਫੇਸਬੁਕ ਪੋਸਟ ਪਾਈ ਹੈ। ਗੈਂਗਸਟਰ ਸਚਿਨ ਥਾਪਨ ਨੇ ਕਤਲ ਦੀ ਜ਼ਿੰਮੇਵਾਰੀ ਲਈ ਹੈ। ਸਚਿਨ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ ਸਾਥੀ ਹੈ। ਗੈਂਗਸਟਰਾਂ ਨੇ ਕਿਹਾ ਕਿ ਵਿੱਕੀ ਮਿੱਢੂਖੇੜਾ ਦੇ ਕਤਲ ਦਾ ਬਦਲਾ ਲਿਆ ਹੈ। ਇਸ ਤੋਂ ਪਹਿਲਾਂ ਬਿਸ਼ਨੋਈ ਗੈਂਗ ਤੇ ਗੋਲਡੀ ਬਰਾੜ ਨੇ ਵੀ ਪੋਸਟ ਪਾਈ ਸੀ।