ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਦਾ ਸਰਕਾਰ ਤੋਂ ਵਿਸ਼ਵਾਸ ਉੱਠ ਗਿਆ ਹੈ, ਜੇਕਰ ਉਨ੍ਹਾਂ ਦੇ ਪੁੱਤਰ ਦੇ ਕਤਲ ਦਾ ਇਨਸਾਫ਼ ਨਾ ਮਿਲਿਆ ਤਾਂ ਉਹ ਅਦਾਲਤ ਅਤੇ ਲੋਕਾਂ ‘ਚ ਉਨ੍ਹਾਂ ਦੇ ਪੁੱਤਰ ਦੇ ਖੂਨ ਨਾਲ ਲਿੱਬੜੇ ਕੱਪੜੇ ਪਾ ਕੇ ਜਾਣਗੇ ਤਾਂ ਜੋ ਉਨ੍ਹਾਂ ਦੇ ਪੁੱਤਰ ਨੂੰ ਇਨਸਾਫ ਮਿਲ ਸਕੇ। ਬਲਕੌਰ ਸਿੰਘ ਨੇ ਐਤਵਾਰ ਨੂੰ ਪਿੰਡ ਮੂਸਾ ਵਿਖੇ ਸਿੱਧੂ ਦੇ ਪ੍ਰਸੰਸਕਾਂ ਨੂੰ ਸੰਬੋਧਨ ਸਮੇਂ ਇਹ ਗੱਲ ਆਖੀ ਹੈ।
ਦੱਸ ਦੇਈਏ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਨੇ ਹੁਣ ਅਜਿਹਾ ਕੁੜਤਾ ਪਜਾਮਾ ਸਵਾਇਆ ਹੋਇਆ ਹੈ। ਜਿਸ ‘ਤੇ ਸਿੱਧੂ ਨੂੰ ਮਾਰਨ ਵਾਲੀ ਥਾਂ ਅਤੇ ਉਨ੍ਹਾਂ ਦੀ ਹਵੇਲੀ ਦੀਆਂ ਤਸਵੀਰਾਂ ਛਪੀਆਂ ਹਨ ਅਤੇ ਇਸ ਦੇ ਨਾਲ ਜਸਟਿਸ ਫਾਰ ਸਿੱਧੂ ਮੂਸੇਵਾਲਾ ਲਿਖਿਆ ਹੋਇਆ ਹੈ। ਇਸ ਕੁਰਤੇ ‘ਤੇ ਸਿੱਧੂ ਮੂਸੇਵਾਲਾ ਦਾ ਜਨਮ ਸਾਲ 1993 ਅਤੇ 29 2022 ਵੀ ਲਿਖਿਆ ਹੋਇਆ ਹੈ, ਜਿਸ ਦਿਨ ਉਸ ਦਾ ਪਿੰਡ ਜਵਾਹਰਕੇ ਵਿੱਚ ਕਤਲ ਹੋਇਆ ਸੀ।