ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਕੇਸ ਵਿੱਚ ਬੁੱਧਵਾਰ ਨੂੰ ਪੰਜਾਬ ਪੁਲਿਸ ਨੇ ਅੰਮ੍ਰਿਤਸਰ ਵਿੱਚ ਦੋ ਗੈਂਗਸਟਰਾਂ ਨੂੰ ਢੇਰ ਕਰ ਦਿੱਤਾ। ਇਹ ਮੁਕਾਬਲਾ ਭਾਰਤ-ਪਾਕਿਸਤਾਨ ਸਰਹੱਦ ਤੋਂ 10 ਕਿਲੋਮੀਟਰ ਦੂਰ ਭਕਨਾ ਪਿੰਡ ਵਿੱਚ ਕਰੀਬ 5 ਘੰਟੇ ਚੱਲਿਆ ਹੈ। ਗੈਂਗਸਟਰ ਜਗਰੂਪ ਰੂਪਾ ਅਤੇ ਮਨਪ੍ਰੀਤ ਮੰਨੂ ਇਸ ਮੁਕਾਬਲੇ ਦੇ ਵਿੱਚ ਮਾਰੇ ਗਏ ਹਨ, ਪੰਜਾਬ ਦੇ DGP ਗੌਰਵ ਯਾਦਵ ਨੇ ਵੀ ਇਸ ਸਬੰਧੀ ਪੁਸ਼ਟੀ ਕਰ ਦਿੱਤੀ ਹੈ।
ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਗੈਂਗਸਟਰਾਂ ਕੋਲੋਂ AK47 ਤੇ ਪਿਸਤੌਲ ਵੀ ਬਰਾਮਦ ਕਰ ਲਈ ਗਈ ਹੈ। ਮੁਕਾਬਲੇ ਦੌਰਾਨ ਤਿੰਨ ਪੁਲਿਸ ਕਰਮਚਾਰੀਆਂ ਦੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਪੁਲਿਸ ਸੂਤਰਾਂ ਮੁਤਾਬਕ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ ਭੇਜਿਆ ਗਿਆ ਹੈ। ਉੱਥੇ ਹੀ ਗੋਲੀਬਾਰੀ ਦੌਰਾਨ ਇੱਕ ਕੈਮਰਾਮੈਨ ਵੀ ਜ਼ਖਮੀ ਹੋਇਆ ਹੈ।