ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਸਮਾਪਤ ਕਰ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਦੇ ਪਤਨੀ ਚਰਨ ਕੌਰ ਵੀ ਉਨ੍ਹਾਂ ਦੇ ਨਾਲ ਆਂ। ਬਲਕੌਰ ਸਿੰਘ ਨੇ ਆਪਣੇ ਪੁੱਤਰ ਦੇ ਕਾਤਲਾਂ ਨੂੰ ਨਾ ਫੜਨ ਲਈ ਸਰਕਾਰ ਨੂੰ ਘੇਰਿਆ ਸੀ। ਇਸ ਮਗਰੋਂ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਉਨ੍ਹਾਂ ਨੂੰ ਮਿਲਣ ਆਏ ਸਨ। ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ ਵਿਧਾਨ ਸਭਾ ਦੇ ਬਾਹਰ ਧਰਨੇ ‘ਤੇ ਬੈਠਿਆ ਸੀ। ਇਸ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਿਵਾਰ ਨੂੰ 20 ਤੋਂ ਬਾਅਦ ਕਿਸੇ ਵੀ ਸਮੇਂ ਮੁੱਖ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੂੰ ਮਿਲਣ ਦੇ ਭਰੋਸੇ ‘ਤੇ ਮੂਸੇਵਾਲਾ ਦੇ ਪਿਤਾ ਨੇ ਧਰਨਾ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਡੋਰ ਟੂ ਡੋਰ ਪ੍ਰਦਰਸ਼ਨ ਕਰਨਗੇ।
ਕੁਲਦੀਪ ਸਿੰਘ ਧਾਲੀਵਾਲ ਨੇ ਬਲਕੌਰ ਸਿੰਘ ਨੂੰ ਭਰੋਸਾ ਦਿੱਤਾ ਹੈ ਕਿ 20 ਤਰੀਕ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਉਨ੍ਹਾਂ ਨੂੰ ਜ਼ਰੂਰ ਮਿਲਣਗੇ ਅਤੇ ਉਹ ਖੁਦ ਉਨ੍ਹਾਂ ਨੂੰ ਸੱਦਾ ਦੇਣਗੇ। ਜਿਸ ਤੋਂ ਬਾਅਦ ਬਲਕੌਰ ਸਿੰਘ ਨੇ ਧਰਨਾ ਖਤਮ ਕਰਨ ਦਾ ਫੈਸਲਾ ਕੀਤਾ ਹੈ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਮੰਤਰੀ ਧਾਲੀਵਾਲ ਨੂੰ ਦੱਸਿਆ ਕਿ ਜੇਲ ਮੰਤਰਾਲਾ ਮੁੱਖ ਮੰਤਰੀ ਕੋਲ ਹੈ, ਫਿਰ ਵੀ ਸਿੱਧੂ ਮੂਸੇਵਾਲਾ ਦੇ ਕਾਤਲਾਂ ਨੂੰ ਜੇਲ ‘ਚ ਬੰਦ ਕੀਤਾ ਗਿਆ। ਆਮ ਆਦਮੀ ਪਾਰਟੀ ਦੀ ਸਰਕਾਰ ਜਿਨ੍ਹਾਂ ਦੇ ਨਾਂ ਲੈ ਰਹੀ ਹੈ, ਉਨ੍ਹਾਂ ਖਿਲਾਫ ਕਾਰਵਾਈ ਨਹੀਂ ਕਰ ਰਹੀ। ਬਲਕੌਰ ਸਿੰਘ ਨੇ ਕਿਹਾ ਕਿ ਅਸੀਂ ਥੱਕ ਗਏ ਹਾਂ। ਉਨ੍ਹਾਂ ਨੂੰ ‘ਆਪ’ ਸਰਕਾਰ ‘ਤੇ ਭਰੋਸਾ ਨਹੀਂ ਹੈ, ਘੱਟੋ-ਘੱਟ ਕੁਝ ਤਾਂ ਕਰੋ। ਹੁਣ ਜੇਕਰ ਉਹ ਸੁਰੱਖਿਆ ਵਾਪਸ ਲੈ ਵੀ ਲੈਂਦੇ ਹਨ ਤਾਂ ਵੀ ਉਹ ਪਿੱਛੇ ਨਹੀਂ ਹਟਣਗੇ। ਆਪਣੇ ਪੁੱਤਰ ਨੂੰ ਇਨਸਾਫ਼ ਦਿਵਾਉਣ ਲਈ ਮੈ ਸਿਰ ‘ਤੇ ਕਫ਼ਨ ਪਾ ਲਿਆ ਹੈ। ਇਨਸਾਫ਼ ਦੀ ਮੰਗ ਕਰਨ ਵਿੱਚ ਕੁਝ ਵੀ ਗਲਤ ਨਹੀਂ ਹੈ।
ਬਲਕੌਰ ਸਿੰਘ ਨੇ ਕਿਹਾ ਕਿ ਉਨ੍ਹਾਂ ਨੂੰ 18 ਫਰਵਰੀ, 24 ਫਰਵਰੀ ਅਤੇ 27 ਫਰਵਰੀ ਨੂੰ ਤਿੰਨ ਵਾਰ ਧਮਕੀਆਂ ਮਿਲੀਆਂ ਹਨ। 25 ਅਪ੍ਰੈਲ ਤੱਕ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ। ਇਸ ਤੋਂ ਬਾਅਦ ਪੁਲਿਸ ਨੇ ਦੋਸ਼ੀ ਨੂੰ ਜੋਧਪੁਰ ਤੋਂ ਵੀ ਫੜ ਲਿਆ। ਪਰ ਹੁਣ ਪੁਲਿਸ ਕਹਿ ਰਹੀ ਹੈ ਕਿ ਉਹ ਨਾਬਾਲਗ ਹੈ। ਉਨ੍ਹਾਂ ਦਾ ਸਵਾਲ ਹੈ ਕਿ ਜੇਕਰ ਕੋਈ ਨਾਬਾਲਗ ਗੋਲੀ ਮਾਰਨ ਤੋਂ ਬਾਅਦ ਭੱਜ ਜਾਵੇ ਤਾਂ ਇਹ ਕੀ ਅਪਰਾਧ ਨਹੀਂ ਹੈ।