ਆਕਲੈਂਡ ਦੇ ਉੱਤਰ ਵਿੱਚ ਮੰਗਲਵਾਰ ਦੁਪਹਿਰ ਇੱਕ ਮੋਟਰਸਾਈਕਲ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋਣ ਦੀ ਮੰਦਭਾਗੀ ਖਬਰ ਸਾਹਮਣੇ ਆਈ ਹੈ। ਇਹ ਹਾਦਸਾ ਕਨੋਹੀ ਰੋਡ, ਕਾਉਕਾਪਾਕਾਪਾ ਨੇੜੇ ਕਾਪਾਰਾ ਕੋਸਟ ਹਾਈਵੇਅ ‘ਤੇ ਦੁਪਹਿਰ 12.45 ਵਜੇ ਵਾਪਰਿਆ ਸੀ। ਪੁਲਿਸ ਨੇ ਦੱਸਿਆ ਕਿ ਹਾਦਸੇ ਵਿੱਚ ਇੱਕ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਸੀ। ਹਾਦਸੇ ਮਗਰੋਂ ਸੜਕ ਨੂੰ ਬੰਦ ਕਰ ਦਿੱਤਾ ਗਿਆ ਸੀ ਪਰ ਸ਼ਾਮ 5 ਵਜੇ ਮੁੜ ਖੋਲ੍ਹ ਦਿੱਤਾ ਗਿਆ ਸੀ। ਫਿਲਹਾਲ ਹਾਦਸੇ ਦੇ ਹਾਲਾਤਾਂ ਦੀ ਜਾਂਚ ਕੀਤੀ ਜਾ ਰਹੀ ਹੈ।
