ਪੰਜਾਬ ਦੇ ਜਲੰਧਰ ਵਿੱਚ ਦਿਹਾਤੀ ਪੁਲਿਸ (ਫਿਲੌਰ ਪੁਲਿਸ ) ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ (ਨਸ਼ੇ) ਸਮੇਤ ਗ੍ਰਿਫਤਾਰ ਕੀਤਾ ਹੈ। ਹਰਪ੍ਰੀਤ ਸਿੰਘ ਕੋਲੋਂ ਕਰੀਬ 4 ਗ੍ਰਾਮ ਆਈਸ ਬਰਾਮਦ ਹੋਈ ਹੈ। ਹਰਪ੍ਰੀਤ ਸਿੰਘ ਦੀ ਗ੍ਰਿਫਤਾਰੀ ਤੋਂ ਬਾਅਦ ਉੱਚ ਅਧਿਕਾਰੀ ਉਸ ਤੋਂ ਪੁੱਛਗਿੱਛ ਕਰ ਰਹੇ ਹਨ। ਹਰਪ੍ਰੀਤ ਸਿੰਘ ਨੂੰ ਫਿਲੌਰ ਤੋਂ ਫੜਿਆ ਗਿਆ ਹੈ। ਐਸਐਸਪੀ ਜਲੰਧਰ ਦਿਹਾਤੀ ਅੰਕੁਰ ਗੁਪਤਾ ਨੇ ਦੱਸਿਆ, “ਤਿੰਨ ਵਿਅਕਤੀਆਂ ਦੀ ਪਛਾਣ ਲਵਪ੍ਰੀਤ, ਹਰਪ੍ਰੀਤ ਅਤੇ ਸੰਦੀਪ ਅਰੋੜਾ ਵਜੋਂ ਹੋਈ ਹੈ, ਜਿਨ੍ਹਾਂ ਨੂੰ ਬੀਤੀ ਰਾਤ ਗ੍ਰਿਫਤਾਰ ਕੀਤਾ ਗਿਆ ਹੈ।
