ਲੋਕ ਸਭਾ ਚੋਣਾਂ ਤੋਂ ਪਹਿਲਾ ਪੰਜਾਬ ਵਿੱਚ ਕਾਂਗਰਸ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ। ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਬਿੱਟੂ ਭਾਜਪਾ ‘ਚ ਸ਼ਾਮਿਲ ਹੋ ਗਏ ਹਨ। ਉਹ ਦਿੱਲੀ ਵਿੱਚ ਪਾਰਟੀ ਵਿੱਚ ਸ਼ਾਮਿਲ ਹੋਏ ਹਨ। ਬਿੱਟੂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਪੋਤੇ ਹਨ। ਉਹ ਦੋ ਵਾਰ ਲੁਧਿਆਣਾ ਤੋਂ ਸੰਸਦ ਮੈਂਬਰ ਰਹਿ ਚੁੱਕੇ ਹਨ। ਇਸ ਤੋਂ ਇਲਾਵਾ ਉਹ ਸ੍ਰੀ ਆਨੰਦਪੁਰ ਸਾਹਿਬ ਤੋਂ ਵੀ ਸੰਸਦ ਮੈਂਬਰ ਦੀ ਚੋਣ ਜਿੱਤ ਚੁੱਕੇ ਹਨ। ਕਿਆਸਰਾਈਆਂ ਹਨ ਕਿ ਉਨ੍ਹਾਂ ਨੂੰ ਲੁਧਿਆਣਾ ਤੋਂ ਪਾਰਟੀ ਦੀ ਟਿਕਟ ਮਿਲ ਸਕਦੀ ਹੈ।
![mp ravneet bittu joins bjp](https://www.sadeaalaradio.co.nz/wp-content/uploads/2024/03/WhatsApp-Image-2024-03-27-at-8.58.18-AM-950x534.jpeg)